03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਇਕ ਦਿਨ ’ਚ ਖੰਡ ਦੀਆਂ ਕੀਮਤਾਂ ’ਚ 500 ਰੁਪਏ ਕੁਇੰਟਲ ਦੀ ਗਿਰਾਵਟ

ਜਲੰਧਰ, 3 ਸਤੰਬਰ (ਸ਼ਿਵ)-ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਲਗਾਤਾਰ ਵਧ ਰਹੀਆਂ ਖੰਡ ਦੀਆਂ ਕੀਮਤਾਂ ’ਚ ਹੁਣ ਗਿਰਾਵਟ ਦਰਜ ਕੀਤੀ ਗਈ ਹੈ। ਇਕ ਹੀ ਦਿਨ ’ਚ ਕੀਮਤਾਂ ’ਚ 500 ਰੁਪਏ ਪ੍ਰਤੀ ਕੁਇੰਟਲ ਦੀ ਕਮੀ ਆਈ ਹੈ। ਇਸ...

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਜਲੰਧਰ, 3 ਸਤੰਬਰ (ਸ਼ਿਵ)-ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਲਗਾਤਾਰ ਵਧ ਰਹੀਆਂ ਖੰਡ ਦੀਆਂ ਕੀਮਤਾਂ ’ਚ ਹੁਣ ਗਿਰਾਵਟ ਦਰਜ ਕੀਤੀ ਗਈ ਹੈ। ਇਕ ਹੀ ਦਿਨ ’ਚ ਕੀਮਤਾਂ ’ਚ 500 ਰੁਪਏ ਪ੍ਰਤੀ ਕੁਇੰਟਲ ਦੀ ਕਮੀ ਆਈ ਹੈ। ਇਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲ ਰਹੀ ਹੈ। ਰੱਖੜੀ ਤੋਂ ਪਹਿਲਾਂ ਥੋਕ ਬਾਜ਼ਾਰ ਵਿਚ ਖੰਡ ਦੀ ਕੀਮਤ ਕਰੀਬ 4400 ਰੁਪਏ ਪ੍ਰਤੀ ਕੁਇੰਟਲ ਤੋਂ ਵਧ ਕੇ ਲਗਪਗ 7000 ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚ ਗਈ  ਸੀ, ਜਿਸ ਕਾਰਨ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿਚ ਵੀ ਵਾਧਾ ਦੇਖਣ ਨੂੰ ਮਿਲਿਆ ਸੀ। ਖੰਡ ਦੀਆਂ ਵਧਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਸਖ਼ਤ ਕਦਮ ਚੁੱਕੇ ਗਏ ਸਨ।

ਇਸ ਤੋਂ ਇਲਾਵਾ ਖੰਡ ਦੀ ਜਮ੍ਹਾਂਖੋਰੀ ਕਰਨ ਵਾਲਿਆਂ ਖ਼ਿਲਾਫ਼ ਵੀ ਸ਼ਿਕੰਜਾ ਕੱਸਿਆ ਗਿਆ ਸੀ। ਰੱਖੜੀ ਦਾ ਤਿਉਹਾਰ ਖ਼ਤਮ ਹੋਣ ਤੋਂ ਬਾਅਦ ਹੀ ਖੰਡ ਦੀਆਂ ਕੀਮਤਾਂ ’ਚ ਕਮੀ ਦੇਖੀ ਜਾ ਰਹੀ ਹੈ ਕਿਉਂਕਿ ਜਿਸ ਤਰ੍ਹਾਂ ਨਾਲ ਪਹਿਲਾਂ ਰੋਜ਼ਾਨਾ 100 ਰੁਪਏ ਤੋਂ 300 ਰੁਪਏ ਕੁਇੰਟਲ ਖੰਡ ਦੀ ਕੀਮਤ ਵਧ ਰਹੀ ਸੀ ਤਾਂ ਹੁਣ ਇਸ ਤੋਂ ਵੀ ਜ਼ਿਆਦਾ ਤੇਜ਼ੀ ਨਾਲ ਕੀਮਤਾਂ ਡਿੱਗ ਰਹੀਆਂ ਹਨ। ਬੀਤੇ ਦਿਨ ਖੰਡ ਦੀ ਕੀਮਤ ਥੋਕ ਬਾਜ਼ਾਰ ਵਿਚ 6100 ਰੁਪਏ ਪ੍ਰਤੀ ਕੁਇੰਟਲ ਸੀ, ਜੋ ਅੱਜ 500 ਰੁਪਏ ਘਟ ਕੇ 5600 ਰੁਪਏ ਪ੍ਰਤੀ ਕੁਇੰਟਲ ਰਹਿ ਗਈ ਹੈ। ਬਾਜ਼ਾਰ ਮਾਹਿਰਾਂ ਮੁਤਾਬਿਕ ਆਉਣ ਵਾਲੇ ਦਿਨਾਂ ’ਚ ਵੀ ਖੰਡ ਦੀਆਂ ਕੀਮਤਾਂ ’ਚ ਤੇਜ਼ੀ ਦੇ ਕੋਈ ਵੱਡੇ ਆਸਾਰ ਨਜ਼ਰ ਨਹੀਂ ਆ ਰਹੇ।  

Ad Position 22
No active advertisement
ਪਿਛਲੀ ਖ਼ਬਰ ਖੇਤਰੀ ਹਵਾਈ ਕੰਪਨੀ ‘ਫਲਾਈ91’ 40 ਨਵੇਂ ਜਹਾਜ਼ ਖਰੀਦੇਗੀ ਅਗਲੀ ਖ਼ਬਰ ਯੂਕਰੇਨ-ਰੂਸ ਜੰਗ ਖ਼ਤਮ ਕਰਨ ਲਈ ਭਾਰਤ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਤਿਆਰ-ਜੈਸ਼ੰਕਰ
Ad Position 24