04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ਼ਹੀਦ ਭਾਈ ਜਟਾਣਾ ਤੇ ਸ਼ਹੀਦ ਭਾਈ ਚੰਨੀ ਦੀ ਬਰਸੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮਨਾਈ

ਅੰਮ੍ਰਿਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)- ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਸ਼ਹੀਦ ਭਾਈ ਚਰਨਜੀਤ ਸਿੰਘ ਚੰਨੀ ਦੀ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅਖੰਡ ਕੀਰਤਨੀ ਜਥੇ ਵਲੋਂ ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਉਤਸ਼ਾਹ ਸਹਿਤ ਮਨਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਅੰਮ੍ਰਿਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)- ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਸ਼ਹੀਦ ਭਾਈ ਚਰਨਜੀਤ ਸਿੰਘ ਚੰਨੀ ਦੀ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅਖੰਡ ਕੀਰਤਨੀ ਜਥੇ ਵਲੋਂ ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਉਤਸ਼ਾਹ ਸਹਿਤ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵਲੋਂ ਦੋਵਾਂ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਭੁਪਿੰਦਰ ਸਿੰਘ ਭਲਵਾਨ, ਪ੍ਰੋਫੈਸਰ ਬਲਜਿੰਦਰ ਸਿੰਘ ਜਥੇਦਾਰ ਬਖਸ਼ੀਸ਼ ਸਿੰਘ ਜਰਨੈਲ ਸਿੰਘ ਸਖੀਰਾ, ਮਹਾਂਬੀਰ ਸਿੰਘ ਸੁਲਤਾਨਵਿੰਡ ਅਤੇ ਮਾਸਟਰ ਬਲਦੇਵ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਰਾਲੇ ਨੇ ਸਾਈਕਲ ਸਵਾਰ ਮਜ਼ਦੂਰ ਨੂੰ ਦਰੜਿਆ, ਮੌਤ ਅਗਲੀ ਖ਼ਬਰ ਨਿਪਾਲ: 9 ਦਿਨਾਂ ਬਾਅਦ ਸੁਰੰਗ ਵਿਚੋਂ ਜ਼ਿੰਦਾ ਮਿਲੇ 2 ਮਜ਼ਦੂਰ
Ad Position 24