04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੁਖਬੀਰ ਸਿੰਘ ਬਾਦਲ ਨੇ ਸਿਵਲ ਹਸਪਤਾਲ ਸੰਗਰੂਰ ਪੁੱਜ ਕੇ ਮੋਹਨਜੀਤ ਸਿੰਘ ਦਾ ਪੁੱਛਿਆ ਹਾਲਚਾਲ

ਸੰਗਰੂਰ, 4 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸੋਰੀਆ)- ਸੁਖਬੀਰ ਸਿੰਘ ਬਾਦਲ ਨੇ ਸਿਵਲ ਹਸਪਤਾਲ...

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਸੰਗਰੂਰ, 4 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸੋਰੀਆ)- ਸੁਖਬੀਰ ਸਿੰਘ ਬਾਦਲ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਜ਼ੇਰੇ ਇਲਾਜ ਮੋਹਨਜੀਤ ਸਿੰਘ ਦਾ ਹਾਲ ਚਾਲ ਪੁੱਛਿਆ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਪੰਜਾਬ ਦੇ ਪਿੰਡ ਸ਼ੇਰੋਂ ਦੇ ਦੌਰੇ ਦੌਰਾਨ ਹਿਰਾਸਤ ਵਿਚ ਲਏ ਗਏ ਮੋਹਨਜੀਤ ਸਿੰਘ ਤੇ ਪੁਲਿਸ ਵਲੋਂ ਤਸ਼ੱਦਦ ਦੇ ਦੋਸ਼ ਲਗਾਉਂਦਿਆ ਕਿਹਾ ਕਿ ਪੰਜਾਬ ਵਿੱਚ ਹੁਣ ਪੁਲਿਸ ਦਾ ਗੁੰਡਾ ਰਾਜ ਚੱਲ ਰਿਹਾ ਹੈ।

ਤਿੰਨ ਮਹੀਨਿਆਂ ਤੋਂ ਬਾਅਦ ਪਿੰਡ ਸ਼ੇਰੋਂ ਦੇ ਨੌਜਵਾਨ 'ਤੇ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਨੌਕਰੀ ਤੋਂ ਤਾਂ ਹੱਥ ਧੋਣੇ ਹੀ ਪੈਣਗੇ ਬਲਕਿ ਇਨ੍ਹਾਂ ਨੂੰ ਜ਼ੇਲ੍ਹ ਵੀ ਜਾਣਾ ਪਵੇਗਾ।ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੋਰਵ ਯਾਦਵ ਨਾਲ ਵੀ ਫੋਨ ਤੇ ਗੱਲ ਕੀਤੀ। ਇਸ ਮੌਕੇ ਸ੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਅਰਵਿੰਦ ਖੰਨਾ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਇਕਬਾਲਜੀਤ ਸਿੰਘ ਪੂਨੀਆ ਅਤੇ ਹੋਰ ਆਗੂ ਵੀ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਭਾਰੀ ਮੀਂਹ ਨਾਲ ਅੱਤ ਦੀ ਉਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ ਅਗਲੀ ਖ਼ਬਰ ਦੋ ਸਾਲ ਪਹਿਲਾਂ ਵਿਆਹੀ ਰਾਜਵਿੰਦਰ ਕੌਰ ਦੇ ਪੇਕਿਆਂ ਨੇ ਸਹੁਰੇ ਪਰਿਵਾਰ ਤੇ ਲਗਾਏ ਕਤਲ ਕਰਨ ਦੇ ਦੋਸ਼
Ad Position 24