04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਦਿੰਦਾ ਮੀਰੀ ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਹੋਇਆ ਸੰਪੂਰਨ

ਸ੍ਰੀ ਅਨੰਦਪੁਰ ਸਾਹਿਬ, 4 ਸਤੰਬਰ (ਜੇ ਐਸ ਨਿੱਕੂਵਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ...

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਸ੍ਰੀ ਅਨੰਦਪੁਰ ਸਾਹਿਬ, 4 ਸਤੰਬਰ (ਜੇ ਐਸ ਨਿੱਕੂਵਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਆਪਣੇ ਦੂਸਰੇ ਪੜਾਅ ਨੂੰ ਪੂਰਾ ਕਰਦਾ ਹੋਇਆ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪਾਵਨ ਧਰਤੀ `ਤੇ ਵਿਸ਼ਾਲ ਇਕੱਠ ਅਤੇ ਚੜ੍ਹਦੀ ਕਲਾ ਦੇ ਮਾਹੌਲ ਵਿਚ ਸੰਪੂਰਨ ਹੋਇਆ। ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਥ ਦੀ ਚੜ੍ਹਦੀ ਕਲ੍ਹਾ ਦੀ ਅਰਦਾਸ ਕੀਤੀ।

ਇਸ ਖਾਲਸਾ ਮਾਰਚ ਦੌਰਾਨ ਵੱਖ-ਵੱਖ ਪੜਾਵਾਂ ਤੇ ਸੰਗਤਾਂ ਦੇ ਵੱਡੇ ਇਕੱਠ ਨੇ ਸਪੱਸ਼ਟ ਸੰਦੇਸ਼ ਦਿੱਤਾ ਕਿ ਸਿੱਖ ਕੌਮ ਆਪਣੀਆਂ ਪੰਥਕ ਪਰੰਪਰਾਵਾਂ, ਗੁਰੂ ਸਾਹਿਬ ਵਲੋਂ ਬਖ਼ਸ਼ੇ ਮੀਰੀ-ਪੀਰੀ ਦੇ ਫ਼ਲਸਫ਼ੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹਮੇਸ਼ਾ ਇੱਕਜੁੱਟ ਰਹੇਗੀ ਅਤੇ ਹਰ ਚੁਣੌਤੀ ਦਾ ਸਾਹਮਣਾ ਚੜ੍ਹਦੀ ਕਲਾ ਨਾਲ ਕਰੇਗੀ। ਖਾਲਸਾ ਮਾਰਚ ਦੀ ਸਮਾਪਤੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤ ਅਤੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਦਾ ਮੀਰੀ-ਪੀਰੀ ਖ਼ਾਲਸਾ ਮਾਰਚ ਵਿਚ ਭਰਵੀਂ ਸ਼ਮੂਲੀਅਤ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਤਹਿਤ ਕਈ ਅਹਿਮ ਏਜੰਡਿਆਂ ਉੱਤੇ ਕੰਮ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਦਾ ਪ੍ਰਚਾਰ, ਕੌਮੀ ਏਕਤਾ ਦੀ ਮਜ਼ਬੂਤੀ, ਸਿੱਖੀ ਪ੍ਰਚਾਰ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਣਾ, ਸਿੱਖ ਇਤਿਹਾਸ ਨਾਲ ਜੋੜਣਾ, ਅੰਮ੍ਰਿਤ ਛਕਾਉਣਾ, ਸਮੂਹ ਪੰਜਾਬੀਆਂ ਨੂੰ ਪੰਜਾਬ ਅੰਦਰ ਹੀ ਸੱਚੀ ਸੁੱਚੀ ਕਿਰਤ ਕਰਨ ਅਤੇ ਆਪਣੀਆਂ ਜ਼ਮੀਨਾਂ ਨਾ ਵੇਚਣ ਲਈ ਕਹਿਣਾ, ਬੱਚਿਆਂ ਨੂੰ ਹੁਨਰਮੰਦ ਬਣਾਉਣ ਤੇ ਸਿੱਖਿਅਤ ਕਰਨ ਲਈ ਪ੍ਰੇਰਿਤ ਕਰਨਾ, ਆਪਸੀ ਖਾਨਾਜੰਗੀ ਤੋਂ ਬਚਣਾ, ਧੀਆਂ ਦਾ ਸਤਿਕਾਰ ਕਰਨਾ, ਸਿੱਖਾਂ ਦੀ ਘੱਟਦੀ ਅਬਾਦੀ ਅਤੇ ਪੰਥ ਵਿਰੋਧੀ ਸੋਚ ਤੇ ਪ੍ਰਗਟਾਵਿਆਂ ਤੋਂ ਸੰਗਤ ਸੁਚੇਤ ਕਰਨਾ ਸ਼ਾਮਲ ਹੈ। 

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਸਥਾ ਦੇ ਸਮੂਹ ਸਟਾਫ਼ ਅਤੇ ਅਧਿਕਾਰੀਆਂ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੇ ਦੋਵਾਂ ਪੜਾਵਾਂ ਵਿਚ ਅਨੇਕਾਂ ਪਿੰਡਾਂ ਤੇ ਸ਼ਹਿਰਾਂ ਅੰਦਰ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਇਹ ਸਾਬਤ ਕਰ ਦਿੱਤਾ ਕਿ ਪੰਜਾਬ ਅੱਜ ਵੀ ਗੁਰੂ ਸਾਹਿਬ ਦੇ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨਾਲ ਅਟੁੱਟ ਤੌਰ `ਤੇ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਵਿਚ ਸ਼ਾਮਲ ਵੱਡੀ ਗਿਣਤੀ ਵਿਚ ਸੰਗਤਾਂ ਨੇ ਉਨ੍ਹਾਂ ਲੋਕਾਂ ਨੂੰ ਵੀ ਜਵਾਬ ਦਿੱਤਾ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਤੇ ਸਿੱਖ ਸੰਸਥਾਵਾਂ ਤੇ ਸਵਾਲ ਕਰ ਰਹੇ ਸਨ। ਉਨ੍ਹਾਂ ਖਾਲਸਾ ਮਾਰਚ ਵਿਚ ਸਹਿਯੋਗ ਕਰਨ ਵਾਲੀਆਂ ਸੰਸਥਾਵਾਂ, ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਅਜਮੇਰ ਸਿੰਘ ਖੇੜਾ, ਸ. ਪਰਮਜੀਤ ਸਿੰਘ ਲੱਖੇਵਾਲ, ਬਾਬਾ ਬੂਟਾ ਸਿੰਘ, ਸ. ਚਰਨਜੀਤ ਸਿੰਘ ਕਾਲੇਵਾਲ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਮੈਨੇਜਰ ਸ. ਸਰਬਦਿਆਲ ਸਿੰਘ, ਵਧੀਕ ਮੈਨੇਜਰ ਸ. ਹਰਦੇਵ ਸਿੰਘ, ਸ. ਸੰਦੀਪ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਸਤਨਾਮ ਸਿੰਘ, ਬਾਬਾ ਸ਼ਮਸ਼ੇਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਇੰਚਾਰਜ ਸ. ਗੁਰਭਾਗ ਸਿੰਘ, ਸ. ਗੁਰਵਿੰਦਰ ਸਿੰਘ ਮੁਹਾਲੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਮਥੁਰਾ ਜਨਮ ਅਸ਼ਟਮੀ 2026: ਭਗਵਾਨ ਕ੍ਰਿਸ਼ਨ ਦੇ ਜਨਮ ਸਥਾਨ 'ਤੇ ਸ਼ਰਧਾਲੂਆਂ ਦੀ ਭੀੜ ਅਗਲੀ ਖ਼ਬਰ ਮਲੇਰਕੋਟਲਾ ਪੁਲਿਸ ਵਲੋਂ ਤਿੰਨ ਹਥਿਆਰਬੰਦ ਹਿਸਟਰੀ ਸ਼ੀਟਰ ਗ੍ਰਿਫ਼ਤਾਰ
Ad Position 24