ਅਜਨਾਲਾ, (ਅੰਮ੍ਰਿਤਸਰ), 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਦੇਰ ਰਾਤ ਇਥੋਂ ਥੋੜੀ ਦੂਰ ਪਿੰਡ ਜਗਦੇਵ ਖੁਰਦ ਨਜ਼ਦੀਕ ਦੋ ਧਿਰਾਂ ਵਿਚਾਲੇ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਇਕ ਧਿਰ ਵਲੋਂ ਚਲਾਈ ਗੋਲੀ ਵਿਚ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆI ਜ਼ਖਮੀ ਹਾਲਤ ਵਿਚ ਗੁਰਦੀਪ ਸਿੰਘ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਵਲੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਤੇ ਇਸ ਵੇਲੇ ਉਸ ਦਾ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਇਲਾਜ ਜਾਰੀ ਹੈ I ਇਸ ਮਾਮਲੇ ਸੰਬੰਧੀ ਗੱਲਬਾਤ ਕਰਦਿਆਂ ਥਾਣਾ ਅਜਨਾਲਾ ਦੇ ਐਸ.ਐਚ.ਓ ਅਜੇਪਾਲ ਸਿੰਘ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗੁਰਦੀਪ ਸਿੰਘ ਜੋ ਵੀ ਬਿਆਨ ਲਿਖਵਾਏਗਾ, ਉਸ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ I
ਤਾਜ਼ਾ ਖ਼ਬਰਾਂ
Free
ਅਜਨਾਲਾ ਨੇੜੇ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ ਵਿਚ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਜ਼ਖਮੀ
ਅਜਨਾਲਾ, (ਅੰਮ੍ਰਿਤਸਰ), 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਦੇਰ ਰਾਤ ਇਥੋਂ ਥੋੜੀ ਦੂਰ ਪਿੰਡ ਜਗਦੇਵ ਖੁਰਦ ਨਜ਼ਦੀਕ ਦੋ ਧਿਰਾਂ ਵਿਚਾਲੇ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਇਕ ਧਿਰ ਵਲੋਂ ਚਲਾਈ ਗੋਲੀ ਵਿਚ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆI
ਅਜੀਤ ਡੈਸਕ
05-09-2026