ਚੰਡੀਗੜ੍ਹ, 5 ਸਤੰਬਰ - ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿਚ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਕਾਲਾ ਝੰਡਾ ਲਹਿਰਾਉਣ ਵਾਲੇ ਮੋਹਨਜੀਤ ਸਿੰਘ ਸ਼ੇਰੋਂ ਦੀ ਕੁੱਟਮਾਰ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ ਤੇ ਡੀ.ਐਸ.ਪੀ. ਸੁਨਾਮ ਹਰਵਿੰਦਰ ਸਿੰਘ ਦਾ ਤਬਾਦਲਾ ਕਰਨ ਦੇ ਨਾਲ ਨਾਲ 3 ਪੁਲਿਸ ਮੁਲਾਜ਼ਮ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤੇ ਗਏ ਹਨ। ਇਸ ਮਾਮਲੇ ਵਿਚ ਐੱਸ.ਐੱਚ.ਓ. ਥਾਣਾ ਸੁਨਾਮ ਇੰਸਪੈਕਟਰ ਪ੍ਰਤੀਕ ਜਿੰਦਲ, ਐੱਸ.ਐੱਚ.ਓ. ਥਾਣਾ ਚੀਮਾ ਐਸਆਈ ਬਲਜੀਤ ਸਿੰਘ ਅਤੇ ਚੌਂਕੀ ਇੰਚਾਰਜ ਸੁਨਾਮ ਹਰਪ੍ਰੀਤ ਸਿੰਘ ਨੂੰ ਪੁਲਿਸ ਲਾਈਨ ਸੰਗਰੂਰ ਭੇਜ ਦਿੱਤਾ ਗਿਆ ਹੈ ।
ਤਾਜ਼ਾ ਖ਼ਬਰਾਂ
Free
ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ਵਿਚ 3 ਪੁਲਿਸ ਮੁਲਾਜ਼ਮ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ
ਚੰਡੀਗੜ੍ਹ, 5 ਸਤੰਬਰ - ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿਚ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਕਾਲਾ ਝੰਡਾ ਲਹਿਰਾਉਣ ਵਾਲੇ ਮੋਹਨਜੀਤ ਸਿੰਘ ਸ਼ੇਰੋ ਦੀ ਕੁੱਟਮਾਰ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ..
ਅਜੀਤ ਡੈਸਕ
05-09-2026