ਸਮਰਾਲਾ (ਲੁਧਿਆਣਾ), 5 ਸਤੰਬਰ - ‘ਆਪ’ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਮਹਿਲਾ ਵਿੰਗ ਦੀਆਂ ਅਹੁਦੇਦਾਰਾਂ, ਵਲੰਟੀਅਰਾਂ ਅਤੇ ਆਮ ਔਰਤਾਂ ਨੇ ਸਮਰਾਲਾ ਵਿਖੇ ਇਕੱਠੇ ਹੋ ਕੇ ਪੁਤਲਾ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਪਣੇ ਦਫ਼ਤਰ ਵਿਚ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂਅ ਲੈਣ ਕਾਰਨ ਇਕ ਦਲਿਤ ਭੈਣ ਦੀ ਕੁੱਟਮਾਰ, ਬਦਸਲੂਕੀ ਅਤੇ ਉਸ ਨੂੰ ਜ਼ਲੀਲ ਕਰਨ ਦੀ ਸ਼ਰਮਨਾਕ ਘਟਨਾ ਨੇ ਪੂਰੇ ਪੰਜਾਬ ਦੀਆਂ ਔਰਤਾਂ ਵਿਚ ਬਾਦਲ ਪਰਿਵਾਰ ਰੋਹ ਪੈਦਾ ਕਰ ਦਿੱਤਾ ਹੈ।ਆਮ ਆਦਮੀ ਪਾਰਟੀ ਲਈ ਇਹ ਪੀੜਤ ਭੈਣ ਦੇ ਇਨਸਾਫ਼ ਦੇ ਨਾਲ਼-ਨਾਲ਼ ਪੰਜਾਬ ਦੀ ਹਰ ਔਰਤ ਦਾ ਸਨਮਾਨ ਯਕੀਨੀ ਬਣਾਉਣ ਦਾ ਵੀ ਮਸਲਾ ਹੈ।
ਤਾਜ਼ਾ ਖ਼ਬਰਾਂ
Free
ਕਥਿਤ ਮਹਿਲਾ ਕੁੱਟਮਾਰ ਮਾਮਲੇ ਦੇ ਵਿਰੋਧ ਵਿਚ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ‘ਆਪ’ ਮਹਿਲਾ ਵਿੰਗ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਵਿਰੁੱਧ ਪੁਤਲਾ ਫੂਕ ਮੁਜ਼ਾਹਰਾ
ਸਮਰਾਲਾ (ਲੁਧਿਆਣਾ), 5 ਸਤੰਬਰ - ‘ਆਪ’ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਮਹਿਲਾ ਵਿੰਗ ਦੀਆਂ ਅਹੁਦੇਦਾਰਾਂ, ਵਲੰਟੀਅਰਾਂ...
ਅਜੀਤ ਡੈਸਕ
05-09-2026