22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕਿਸਾਨਾਂ ਨੇ ਛੱਤ ਲਾਈਟ ਪੁਆਇੰਟ 'ਤੇ ਸਮੇਂ ਦੀਆਂ ਹਕੂਮਤਾਂ ਨੂੰ ਕੋਸਿਆ

ਜ਼ੀਰਕਪੁਰ (ਮੁਹਾਲੀ), 5 ਸਤੰਬਰ, (ਹੈਪੀ ਪੰਡਵਾਲਾ) - ਕੁੱਲ ਹਿੰਦ ਕਿਸਾਨ ਸਭਾ ਪੰਜਾਬ ਨੇ ਅੱਜ ਛੱਤ ਏਅਰਪੋਰਟ ਸੜਕ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ...

Ad Position 21
No active advertisement
ਅਜੀਤ ਡੈਸਕ 05-09-2026

ਜ਼ੀਰਕਪੁਰ (ਮੁਹਾਲੀ), 5 ਸਤੰਬਰ, (ਹੈਪੀ ਪੰਡਵਾਲਾ) - ਕੁੱਲ ਹਿੰਦ ਕਿਸਾਨ ਸਭਾ ਪੰਜਾਬ ਨੇ ਅੱਜ  ਛੱਤ ਏਅਰਪੋਰਟ ਸੜਕ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਮੋਰਚੇ ਦੇ ਆਗੂਆਂ ਅਤੇ ਵਰਕਰਾਂ ਨੇ ਏਅਰਪੋਰਟ ਰੋਡ ਤੋਂ ਸ਼ੁਰੂ ਕਰਕੇ ਗੁਰਦੁਆਰਾ ਸਾਹਿਬ ਤੱਕ ਪੈਂਦੇ ਵੱਖ-ਵੱਖ ਚੌਕਾਂ 'ਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕੁਲਵੰਤ ਸਿੰਘ ਮੌਲਵੀਵਾਲਾ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੋਰਚੇ ਵਲੋਂ ਮੋਹਾਲੀ ਚੰਡੀਗੜ੍ਹ ਸਰਹੱਦ 'ਤੇ ਪਹਿਲਾਂ ਤੋਂ ਚੱਲ ਰਿਹਾ ਸੰਘਰਸ਼ ਜਾਰੀ ਰਹੇਗਾ ਅਤੇ ਸਰਕਾਰਾਂ ਵਲੋਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ 'ਚ ਅੰਦੋਲਨ ਨੂੰ ਹੋਰ ਲੰਮਾ ਕੀਤਾ ਜਾ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਸੜਕਾਂ ਦੀ ਖਸਤਾ ਹਾਲਤ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਸਕੂਲ ਭੀਲੋਵਾਲ ਪੱਕਾ ਵਿਖੇ ਮਿਡ-ਡੇ-ਮੀਲ 'ਚ ਹੇਰਾ-ਫੇਰੀ ਦੀ ਵੀਡੀਓ ਵਾਇਰਲ
Ad Position 24