05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸੜਕਾਂ ਦੀ ਖਸਤਾ ਹਾਲਤ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰਦਰਸ਼ਨ

ਲੁਧਿਆਣਾ, 5 ਸਤੰਬਰ (ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਰਣਜੀਤ ਸਿੰਘ ਢਿੱਲੋ ਦੀ ਅਗਵਾਈ ਵਿਚ ਅੱਜ ਲੁਧਿਆਣਾ ਦੇ ਹਲਕਾ ਪੂਰਬੌ ਵਿਚ ਸੜਕਾਂ ਦੀ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਲੁਧਿਆਣਾ, 5 ਸਤੰਬਰ (ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਰਣਜੀਤ ਸਿੰਘ ਢਿੱਲੋ ਦੀ ਅਗਵਾਈ ਵਿਚ ਅੱਜ ਲੁਧਿਆਣਾ ਦੇ ਹਲਕਾ ਪੂਰਬੌ ਵਿਚ ਸੜਕਾਂ ਦੀ ਖਸਤਾ ਹਾਲਤ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਸੰਖਿਆ ਵਿਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਸਰਕਾਰ ਦੇ ਕਾਰਜ ਪ੍ਰਣਾਲੀ ਤੇ ਸਵਾਲ ਚੁੱਕੇ ਗਏ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਨਾਲ ਬਹੁਤ ਸਾਰੇ ਵਾਅਦੇ ਕਰਕੇ ਸੱਤਾ ਵਿਚ ਆਈ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਹੀ ਸੜਕਾਂ ਵੀ ਉਪਲਬਧ ਨਹੀਂ ਕਰਵਾ ਰਹੀ, ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਪਾਈ ਹੈ ਤੇ ਸਿਰਫ਼ ਦਿਖਾਵਾ ਕਰ ਰਹੀ ਹੈ ਅਤੇ ਸਰਕਾਰ ਦੇ ਇਨ੍ਹਾਂ ਦਿਖਾਵਿਆਂ ਦਾ ਜਵਾਬ ਪੰਜਾਬ ਦੀ ਜਨਤਾ 2027 ਦੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਦੇਵੇਗੀ।

Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਉਦਾਘਨੀ ਸਮਰੋਹ ਮੌਕੇ ਗੁਰਦਾਸ ਮਾਨ ਨੇ ਬੰਨ੍ਹਿਆ ਖੂਬ ਰੰਗ ਅਗਲੀ ਖ਼ਬਰ ਕਿਸਾਨਾਂ ਨੇ ਛੱਤ ਲਾਈਟ ਪੁਆਇੰਟ 'ਤੇ ਸਮੇਂ ਦੀਆਂ ਹਕੂਮਤਾਂ ਨੂੰ ਕੋਸਿਆ
Ad Position 24