05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਬਠਿੰਡਾ ਮਾਲਵੇ ਦੀ ਰਾਜਧਾਨੀ ਤੇ ਦਿਲ, ਇਸੇ ਕਰਕੇ ਖੇਡਾਂ ਵਤਨ ਪੰਜਾਬ ਦੀਆਂ ਦਾ ਉਦਘਾਟਨ ਇੱਥੇ ਕਰਵਾਇਆ - ਭਗਵੰਤ ਮਾਨ

ਬਠਿੰਡਾ, 5 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ) - ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਉਦਘਾਟਨੀ ਸਮਾਰੋਹ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਪੈਰੀਂ ਹੱਥ ਲਾ ਕੇ ਆਸ਼ੀਰਵਾਦ ਲਿਆ। ਇਸ ਮੌਕੇ ਸੰਬੋਧਨ ਕਰਦਿਆਂ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਬਠਿੰਡਾ, 5 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ) - ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਉਦਘਾਟਨੀ ਸਮਾਰੋਹ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਪੈਰੀਂ ਹੱਥ ਲਾ ਕੇ ਆਸ਼ੀਰਵਾਦ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਠਿੰਡਾ ਮਾਲਵੇ ਦੀ ਰਾਜਧਾਨੀ ਹੀ ਨਹੀਂ, ਸਗੋਂ ਮਾਲਵੇ ਦਾ ਦਿਲ ਹੈ, ਇਸੇ ਕਰਕੇ ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨ ਲਈ ਬਠਿੰਡਾ ਨੂੰ ਚੁਣਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਸੁਝਾਅ ਦਿੱਤਾ ਗਿਆ ਸੀ ਕਿ ਇਸ ਵਾਰ ਖੇਡਾਂ ਦਾ ਉਦਘਾਟਨ ਹੁਸ਼ਿਆਰਪੁਰ ਜਾਂ ਗੁਰਦਾਸਪੁਰ ਵਿਖੇ ਕਰਵਾਇਆ ਜਾਵੇ, ਪਰ ਉਨ੍ਹਾਂ ਨੇ ਕਿਹਾ ਕਿ “ਬਠਿੰਡਾ ਚੱਲੀਏ, ਕਲਾਕਾਰ ਵੀ ਗਿੱਦੜਬਾਹਾ ਵਾਲਾ ਗੁਰਦਾਸ ਮਾਨ ਕਰ ਲੈਂਦੇ ਹਾਂ।” ਗੁਰਦਾਸ ਮਾਨ ਦੀ ਗਾਇਕੀ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਗੁਰਦਾਸ ਮਾਨ ਦੇ ਗੀਤਾਂ ਨੇ ਪੰਜਾਬੀ ਗੀਤਾਂ ਨੂੰ ਸਰਹੱਦਾਂ ਤੋਂ ਪਾਰ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਗੁਰਦਾਸ ਮਾਨ ਨੂੰ ਦੇਖ ਕੇ ਉਨ੍ਹਾਂ ਨੂੰ ਵੀ ਗਾਉਣ ਦੀ ਚਿਣਗ ਲੱਗੀ ਅਤੇ ਹੌਸਲਾ ਮਿਲਿਆ ਕਿ “ਅਸੀਂ ਵੀ ਕੁਝ ਕਰ ਸਕਦੇ ਹਾਂ।”ਮੁੱਖ ਮੰਤਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਪੰਜਾਬ ਦਾ ਅਸਲ ਰੰਗ ਦੇਖਣ ਨੂੰ ਮਿਲੇਗਾ। ਇਨ੍ਹਾਂ ਖੇਡਾਂ ਵਿਚ ਤਿੰਨ-ਤਿੰਨ ਪੀੜ੍ਹੀਆਂ ਇਕੱਠੀਆਂ ਖੇਡਦੀਆਂ ਨਜ਼ਰ ਆਉਣਗੀਆਂ, ਜੋ ਪੰਜਾਬ ਦੀ ਖੇਡਾਂ ਨਾਲ ਜੁੜੀ ਮਜ਼ਬੂਤ ਵਿਰਾਸਤ ਦੀ ਤਸਵੀਰ ਪੇਸ਼ ਕਰੇਗਾ।
ਇਸ ਮੌਕੇ ਕਾਮਨਵੈਲਥ ਖੇਡਾਂ ਵਿਚ ਤਗਮੇ ਜਿੱਤਣ ਵਾਲੀਆਂ ਪੰਜਾਬ ਦੀਆਂ ਖਿਡਾਰਨਾਂ ਹਰਜਿੰਦਰ ਕੌਰ ਅਤੇ ਲਵਪ੍ਰੀਤ ਕੌਰ ਨੂੰ ਮੁੱਖ ਮੰਤਰੀ ਵਲੋਂ 50-50 ਲੱਖ ਰੁਪਏ ਦੇ ਚੈੱਕ ਵੀ ਭੇਟ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਤਗਮਾ ਜਿੱਤਣ ਵਾਲੇ ਖਿਡਾਰੀਆਂ ਨੂੰ ਇਕ ਹਫ਼ਤੇ ਦੇ ਅੰਦਰ ਨਗਦ ਇਨਾਮੀ ਰਾਸ਼ੀ ਦਿੱਤੀ ਜਾਂਦੀ ਹੈ, ਤਾਂ ਜੋ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਬਾਰੇ ਛੱਡ ਕੇ ਕੀਤਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਰਸਮੀ ਆਗਾਜ਼ ਅਗਲੀ ਖ਼ਬਰ ਮਹਿਲਾ ਏਸ਼ੀਆ ਕੱਪ 2026 - ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਾਕਿਸਤਾਨ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
Ad Position 24