06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਰੀਕੇ ਪੱਤਣ ਨੇੜੇ ਉਸਾਰੀ ਜਾਵੇਗੀ ਭਾਈ ਜਸਵੰਤ ਸਿੰਘ ਖਾਲੜਾ ਅਤੇ ਹੋਰ ਸਿੰਘਾਂ ਦੀ ਯਾਦਗਾਰ - ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਸਤੰਬਰ (ਹਰਮਿੰਦਰ ਸਿੰਘ) - ਭਾਈ ਜਸਵੰਤ ਸਿੰਘ ਖਾਲੜਾ ਦੀ ਦੀ ਬਰਸੀ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸ਼ਹੀਦ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ...

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

ਅੰਮ੍ਰਿਤਸਰ, 6 ਸਤੰਬਰ  (ਹਰਮਿੰਦਰ ਸਿੰਘ) - ਭਾਈ ਜਸਵੰਤ ਸਿੰਘ ਖਾਲੜਾ ਦੀ ਦੀ ਬਰਸੀ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸ਼ਹੀਦ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੁੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,  ਗਿਆਨੀ ਟੇਕ ਸਿੰਘ ਧਨੌਲਾ ਸਮੇਤ ਵੱਡੀ ਗਿਣਤੀ ਚ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਹੋਰ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਈ ਜਸਵੰਤ ਸਿੰਘ ਖਾਲੜਾ ਦੇ ਪਰਿਵਾਰ ਚੋਂ ਉਨ੍ਹਾਂ ਦੀ ਭੈਣ ਬੀਬੀ ਬਲਬੀਰ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰੀਕੇ ਪੱਤਣ ਨੇੜੇ ਭਾਈ ਜਸਵੰਤ ਸਿੰਘ ਖਾਲੜਾ ਅਤੇ ਹੋਰ ਸਿੰਘਾਂ ਦੀ ਯਾਦ ਵਿਚ ਯਾਦਗਾਰ ਉਸਾਰੀ ਜਾਵੇਗੀ, ਜਿਸ ਦੇ ਲਈ ਸ਼੍ਰੋਮਣੀ ਕਮੇਟੀ ਵਲੋਂ ਜ਼ਮੀਨ ਦੇਖੀ ਜਾ ਰਹੀ ਹੈ।। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੁੜਗੱਜ ਵਲੋਂ ਵੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ ਵਿਚ ਬਰਸਾਤ ਦਾ ਕਹਿਰ, ਹੁਣ ਤੱਕ 270 ਮੌਤਾਂ ਅਗਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ਨੂੰ ਮਿਲਣ ਸੰਗਰੂਰ ਹਸਪਤਾਲ ਪਹੁੰਚੇ ਮਨਪ੍ਰੀਤ ਸਿੰਘ ਇਆਲੀ
Ad Position 24