ਗੁਰੂ ਹਰਸਹਾਏ (ਫ਼ਿਰੋਜ਼ਪੁਰ), 6 ਸਤੰਬਰ (ਕਪਿਲ ਕੰਧਾਰੀ) - ਸਰਕਾਰੀ ਹਾਈ ਸਕੂਲ ਸ਼ਰੀਹ ਵਾਲਾ ਬਰਾੜ ਦੀ ਮੁੱਖ ਅਧਿਆਪਕਾ ਮੈਡਮ ਰਿੰਕਲ ਮੁੰਜਾਲ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕ ਦਿਵਸ ਮੌਕੇ ਸੂਬੇ ਦੇ ਮਿਹਨਤੀ, ਸਮਰਪਿਤ ਅਤੇ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਸਾਲ 2026 ਦੇ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਦਾਨ ਕੀਤਾ ਗਿਆ। ਰਾਜ ਪੁਰਸਕਾਰ ਨਾਲ ਸਨਮਾਨਿਤ ਹੋਣ 'ਤੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ’ਤੇ ਮੈਡਮ ਰਿੰਕਲ ਮੁੰਜਾਲ ਦੇ ਘਰ ਪਹੁੰਚਣ 'ਤੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਆਗੂ ਸੰਪੂਰਨ ਵਿਰਕ, ਮਾਲਵਾ ਜ਼ੋਨ ਪ੍ਰਧਾਨ ਵਿਪਨ ਲੋਟਾ, ਸਟੇਟ ਕਮੇਟੀ ਮੈਂਬਰ ਸਤਨਾਮ ਚਾਂਦੀ, ਬਲਾਕ ਪ੍ਰਧਾਨ ਗੁਰਮੇਜ ਸਿੰਘ ਅਤੇ ਪ੍ਰੀ-ਪ੍ਰਾਇਮਰੀ ਟੀਚਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਮੈਡਮ ਰਿੰਕਲ ਮੁੰਜਾਲ ਦਾ ਗਲ ਵਿਚ ਹਾਰ ਪਾ ਕੇ ਅਤੇ ਗੁਲਦਸਤਾ ਭੇਟ ਕਰਕੇ ਸਨਮਾਨ ਕੀਤਾ।ਆਗੂਆਂ ਨੇ ਮੈਡਮ ਰਿੰਕਲ ਮੁੰਜਾਲ ਨੂੰ ਰਾਜ ਪੁਰਸਕਾਰ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਦਾ ਸਨਮਾਨ ਹੈ। ਉਨ੍ਹਾਂ ਨੇ ਮੈਡਮ ਮੁੰਜਾਲ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਿੱਖਿਆ ਦੇ ਖੇਤਰ ਵਿਚ ਬਿਹਤਰੀਨ ਸੇਵਾਵਾਂ ਜਾਰੀ ਰੱਖਣ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਮੈਡਮ ਰਿੰਕਲ ਮੁੰਜਾਲ ਦੇ ਪਤੀ ਗੌਰਵ ਮੁੰਜਾਲ ਨੂੰ ਵੀ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਵਲੋਂ ਮਿਲਦੇ ਸਹਿਯੋਗ ਅਤੇ ਹੌਸਲੇ ਨਾਲ ਹੀ ਅਧਿਆਪਕ ਆਪਣੇ ਫਰਜ਼ਾਂ ਨੂੰ ਹੋਰ ਵੀ ਤਨਦੇਹੀ ਨਾਲ ਨਿਭਾ ਸਕਦੇ ਹਨ। ਰਾਜ ਪੁਰਸਕਾਰ ਮਿਲਣ ਨਾਲ ਮੈਡਮ ਰਿੰਕਲ ਮੁੰਜਾਲ ਦੇ ਸਾਥੀ ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕਾ ਵਾਸੀਆਂ ਵਿਚ ਵੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
2026 ਦੇ ਰਾਜ ਪੁਰਸਕਾਰ ਨਾਲ ਸਨਮਾਨਿਤ ਹੋਣ ’ਤੇ ਮੁੱਖ ਅਧਿਆਪਕਾ ਰਿੰਕਲ ਮੁੰਜਾਲ ਦਾ ਸਨਮਾਨ
ਗੁਰੂ ਹਰਸਹਾਏ (ਫ਼ਿਰੋਜ਼ਪੁਰ), 6 ਸਤੰਬਰ (ਕਪਿਲ ਕੰਧਾਰੀ) - ਸਰਕਾਰੀ ਹਾਈ ਸਕੂਲ ਸ਼ਰੀਹ ਵਾਲਾ ਬਰਾੜ ਦੀ ਮੁੱਖ ਅਧਿਆਪਕਾ ਮੈਡਮ ਰਿੰਕਲ ਮੁੰਜਾਲ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕ ਦਿਵਸ ਮੌਕੇ ਸੂਬੇ ਦੇ ਮਿਹਨਤੀ...
ਅਜੀਤ ਡੈਸਕ
06-09-2026