06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਫਾਜ਼ਿਲਕਾ 'ਚ ਸਖੀ ਸਨਮਾਨ ਸਮਾਰੋਹ, ਕਰੀਬ 1600 ਸਖੀਆਂ ਦੇ ਖਾਤੇ ਵਿਚ ਆਈ ਸਨਮਾਨ ਰਾਸ਼ੀ - ਵਿਧਾਇਕ ਸਵਨਾ

ਫ਼ਾਜ਼ਿਲਕਾ, 6 ਸਤੰਬਰ (ਬਲਜੀਤ ਸਿੰਘ) - ਫ਼ਾਜ਼ਿਲਕਾ ਦੇ ਵਿਚ ਆਮ ਆਦਮੀ ਪਾਰਟੀ ਵਲੋਂ ਸਖੀ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਫ਼ਾਜ਼ਿਲਕਾ ਨਾਲ ਸੰਬੰਧਿਤ ਸੈਂਕੜੇ ਦੀ ਗਿਣਤੀ ਵਿਚ ਮਹਿਲਾਵਾਂ ਨੇ ਹਿੱਸਾ ਲਿਆ। ਇਸ ਸਮਾਰੋਹ...

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

ਫ਼ਾਜ਼ਿਲਕਾ, 6 ਸਤੰਬਰ (ਬਲਜੀਤ ਸਿੰਘ) - ਫ਼ਾਜ਼ਿਲਕਾ ਦੇ ਵਿਚ ਆਮ ਆਦਮੀ ਪਾਰਟੀ ਵਲੋਂ ਸਖੀ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਫ਼ਾਜ਼ਿਲਕਾ ਨਾਲ ਸੰਬੰਧਿਤ ਸੈਂਕੜੇ ਦੀ ਗਿਣਤੀ ਵਿਚ ਮਹਿਲਾਵਾਂ ਨੇ ਹਿੱਸਾ ਲਿਆ। ਇਸ ਸਮਾਰੋਹ ਦੇ ਵਿਚ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਊਨ੍ਹਾਂ ਦੀ ਧਰਮ ਪਤਨੀ ਖੁਸ਼ਬੂ ਸਵਨਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ ਅਤੇ ਆਈਆਂ ਹੋਈਆਂ ਸਖੀਆਂ ਦਾ ਸਨਮਾਨ ਕੀਤਾ ਗਿਆ। ਮੀਡੀਆ ਨੂੰ ਜਾਣਕਾਰੀ ਦਿੰਦੇ ਉਨ੍ਹਾ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਨ ਵਾਲਿਆਂ ਵਲੰਟੀਅਰ ਮਹਿਲਾਵਾਂ ਨੂੰ ਸਖੀ ਵਜੋਂ ਸਨਮਾਨ ਦਿੱਤਾ ਗਿਆ ਸੀ ਅਤੇ ਬਣਦਾ ਭੱਤਾ ਦੇਣ ਦੀ ਯੋਜਨਾ ਬਣਾਈ ਗਈ ਸੀ।ਜਿਸਦੇ ਤਹਿਤ ਫ਼ਾਜ਼ਿਲਕਾ ਦੇ ਵਿਚ ਕਰੀਬ 1600 ਸਾਖੀਆਂ ਦੇ ਖਾਤਿਆਂ ਵਿਚ ਕਰੀਬ 5000 ਤੱਕ ਦੀ ਸਨਮਾਨ ਰਾਸ਼ੀ ਸਰਕਾਰ ਵਲੋਂ ਪਾਈ ਜਾ ਚੁੱਕੀ ਹੈ। ਉੱਥੇ ਹੀ ਸਖੀ ਦੇ ਤੋਰ 'ਤੇ ਕੰਮ ਕਰ ਰਹੀ ਕਿਰਨ ਨਾਮ ਦੀ ਮਹਿਲਾ ਨੇ ਕਿਹਾ ਕਿ ਪੰਜਾਬ ਦੀ ਇਹ ਪਹਿਲੀ ਸਰਕਾਰ ਹੈ ਜਿਸ ਵਲੋਂ ਮਹਿਲਾਵਾਂ ਨੂੰ ਸਨਮਾਨ ਦੇ ਨਾਲ ਰੁਜ਼ਗਾਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਹਰਪਾਲ ਚੀਮਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਵਿਸ਼ਾਲ ਕੀਰਤਨ ਦਰਬਾਰ ਵਿਚ ਕ... ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਆਪਣੇ ਸੈਂਕੜੇ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ
Ad Position 24