06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਛੋਟੇ ਹਾਥੀ ਤੇ ਟਰੈਕਟਰ-ਟਰਾਲੀ ਦੀ ਟੱਕਰ, ਇਕ ਜ਼ਖਮੀ

ਨਡਾਲਾ (ਕਪੂਰਥਲਾ), 6 ਸਤੰਬਰ (ਰਘਬਿੰਦਰ ਸਿੰਘ)- ਨਡਾਲਾ-ਬੇਗੋਵਾਲ ਸੜਕ ’ਤੇ ਬਿਜਲੀ ਦਫ਼ਤਰ ਨੇੜੇ ਛੋਟੇ ਹਾਥੀ...

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

ਨਡਾਲਾ (ਕਪੂਰਥਲਾ), 6 ਸਤੰਬਰ (ਰਘਬਿੰਦਰ ਸਿੰਘ)- ਨਡਾਲਾ-ਬੇਗੋਵਾਲ ਸੜਕ ’ਤੇ ਬਿਜਲੀ ਦਫ਼ਤਰ ਨੇੜੇ ਛੋਟੇ ਹਾਥੀ ਅਤੇ ਟਰੈਕਟਰ-ਟਰਾਲੀ ਵਿਚਕਾਰ ਹੋਈ ਟੱਕਰ ਦੌਰਾਨ ਇਕ ਵਿਅਕਤੀ ਜ਼ਖਮੀ ਹੋ ਗਿਆ। ਹਾਦਸੇ ਵਿਚ ਦੋਵੇਂ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਜਾਣਕਾਰੀ ਅਨੁਸਾਰ, ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਵਿਚਾਲੋਂ ਟੁੱਟ ਗਿਆ।

ਹਾਦਸੇ ਤੋਂ ਬਾਅਦ ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਛੋਟੇ ਹਾਥੀ ਦੇ ਡਰਾਈਵਰ ਨੂੰ ਬੜੀ ਮੁਸ਼ਕਲ ਨਾਲ ਵਾਹਨ ਵਿਚੋਂ ਬਾਹਰ ਕੱਢਿਆ। ਛੋਟਾ ਹਾਥੀ ਚਲਾ ਰਹੇ ਦਲੀਪ ਸਿੰਘ ਨੇ ਦੱਸਿਆ ਕਿ ਉਸ ਨੂੰ ਅਚਾਨਕ ਨੀਂਦ ਆ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਗਲਤ ਦਵਾਈ ਖਾਣ ਨਾਲ ਵਿਆਹੁਤਾ ਲੜਕੀ ਦੀ ਹੋਈ ਮੌਤ ਅਗਲੀ ਖ਼ਬਰ ਸ਼ਿਮਲਾ ਦੇ ਮਾਲ ਰੋਡ ’ਤੇ ਫਟਿਆ ਤਿਰੰਗਾ, ਪ੍ਰਸ਼ਾਸਨ ਬੇਖ਼ਬਰ
Ad Position 24