ਦਿੱਲੀ, 6 ਸਤੰਬਰ- ਦੱਖਣੀ ਦਿੱਲੀ ਦੇ ਸੱਤਿਆ ਨਿਕੇਤਨ ਖੇਤਰ ਵਿਚ ਐਤਵਾਰ ਨੂੰ ਇਕ ਚਾਰ ਮੰਜ਼ਿਲਾ ਇਮਾਰਤ ਢਹਿ ਗਈ। ਮਲਬੇ ਹੇਠ 50 ਤੋਂ 60 ਵਿਦਿਆਰਥੀਆਂ ਦੇ ਫਸੇ ਹੋਣ ਦਾ ਖਦਸ਼ਾ ਹੈ ਅਤੇ ਬਚਾਅ ਕਾਰਜ ਜਾਰੀ ਹਨ।
ਵੱਖ-ਵੱਖ ਵਿਭਾਗਾਂ ਦੀਆਂ ਕਈ ਬਚਾਅ ਟੀਮਾਂ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ। ਪੁਲਿਸ ਟੀਮਾਂ ਵੀ ਪਹੁੰਚੀਆਂ ਅਤੇ ਇਲਾਕੇ ਨੂੰ ਘੇਰ ਲਿਆ, ਜਦੋਂ ਕਿ ਐਮਰਜੈਂਸੀ ਕਰਮਚਾਰੀਆਂ ਨੇ ਖੋਜ ਅਤੇ ਬਚਾਅ ਕਾਰਜ ਸ਼ੁਰੂ ਕੀਤਾ।
ਸਥਾਨਕ ਲੋਕਾਂ ਅਤੇ ਚਸ਼ਮਦੀਦਾਂ ਨੇ ਕਿਹਾ ਕਿ ਉਹ ਤੁਰੰਤ ਬਚਾਅ ਕਾਰਜ ਵਿਚ ਸ਼ਾਮਲ ਹੋ ਗਏ ਹਨ। ਬਚਾਅ ਕਾਰਜ ਜਾਰੀ ਹੈ।