07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰਾਜਾਸਾਂਸੀ ਹਵਾਈ ਅੱਡੇ ਨੇੜੇ ਡਰੋਨ ਗਤੀਵਿਧੀ ਤੋਂ ਬਾਅਦ ਪੁਲਸ ਅਲਰਟ, ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ/ਰਾਜਾਸਾਂਸੀ, 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਬੀਤੀ ਦੇਰ ਰਾਤ ਸ਼ੱਕੀ ਡਰੋਨ ਗਤੀਵਿਧੀ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਅਜਨਾਲਾ/ਰਾਜਾਸਾਂਸੀ, 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਬੀਤੀ ਦੇਰ ਰਾਤ ਸ਼ੱਕੀ ਡਰੋਨ ਗਤੀਵਿਧੀ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਅਜੀਤ ਨਾਲ ਜਾਣਕਾਰੀ ਸਾਂਝੀ ਕਰਦਿਆਂ ਐੱਸ.ਪੀ. ਗਗਨਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਹਵਾਈ ਅੱਡੇ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ ਵਿਚ ਚੌਕਸੀ ਵਧਾਈ ਜਾ ਰਹੀ ਹੈ। ਇਸ ਦੇ ਨਾਲ ਹੀ ਹਵਾਈ ਅੱਡੇ ਨਾਲ ਲੱਗਦੇ ਪਿੰਡਾਂ ਅਤੇ ਇਲਾਕਿਆਂ ਦੇ ਲੋਕਾਂ ਨੂੰ ਡਰੋਨ ਜਾਂ ਕਿਸੇ ਵੀ ਡਰੋਨ ਨੁਮਾ ਵਸਤੂ ਨੂੰ ਨਾ ਉਡਾਉਣ ਸੰਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਦੇ ਆਸ-ਪਾਸ ਬਿਨਾਂ ਮਨਜ਼ੂਰੀ ਕਿਸੇ ਵੀ ਤਰ੍ਹਾਂ ਦੀ ਡਰੋਨ ਗਤੀਵਿਧੀ ਸੁਰੱਖਿਆ ਲਈ ਗੰਭੀਰ ਮਾਮਲਾ ਹੋ ਸਕਦੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਸ਼ੱਕੀ ਡਰੋਨ ਜਾਂ ਡਰੋਨ ਨੁਮਾ ਵਸਤੂ ਦੀ ਗਤੀਵਿਧੀ ਨਜ਼ਰ ਆਉਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਐੱਸ.ਪੀ. ਘੁੰਮਣ ਨੇ ਕਿਹਾ ਕਿ ਹਵਾਈ ਅੱਡੇ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਅਤੇ ਐੱਸ.ਐੱਚ.ਓ ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ I

Ad Position 22
No active advertisement
ਪਿਛਲੀ ਖ਼ਬਰ ਦਿੱਲੀ ਇਮਾਰਤ ਹਾਦਸਾ - ਐਮਸੀਡੀ ਦੇ ਡਿਪਟੀ ਕਮਿਸ਼ਨਰ ਸਣੇ 5 ਅਧਿਕਾਰੀ ਮੁਅੱਤਲ ਅਗਲੀ ਖ਼ਬਰ ਨਿਪਾਲ ਹੜ੍ਹ - ਮਾਰੇ ਗਏ ਲੋਕਾਂ ਦੀ ਯਾਦ ਵਿਚ ਨਿਪਾਲ ਮਨਾ ਰਿਹਾ ਹੈ ਰਾਸ਼ਟਰੀ ਸੋਗ
Ad Position 24