ਤਪਾ ਮੰਡੀ (ਬਰਨਾਲਾ), 7 ਸਤੰਬਰ (ਵਿਜੇ ਸ਼ਰਮਾ)- ਪੁਲਿਸ ਜ਼ਿਲ੍ਹਾ ਬਰਨਾਲਾ ਦੇ ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਤਪਾ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਦੀ ਅਗਵਾਈ ਹੇਠ ਪੁਲਿਸ ਵਲੋਂ ਇਲਾਕੇ ਵਿਚ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਦੋ ਜਣਿਆਂ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।