08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 12 ਸਤੰਬਰ ਨੂੰ ਕੀਤਾ ਜਾਵੇਗਾ- ਗਗਨਦੀਪ ਸ਼ਰਮਾ

ਤਪਾ ਮੰਡੀ (ਬਰਨਾਲਾ), 8 ਸਤੰਬਰ (ਵਿਜੇ ਸ਼ਰਮਾ)- ਫਰਦ ਕੇਂਦਰ ਕੰਪਿਊਟਰ ਆਪਰੇਟਰ...

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

ਤਪਾ ਮੰਡੀ (ਬਰਨਾਲਾ), 8 ਸਤੰਬਰ (ਵਿਜੇ ਸ਼ਰਮਾ)- ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ 12 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਜਿਸ ਦੇ ਸਬੰਧ ਵਿਚ ਤਿਆਰੀਆਂ ਨੂੰ ਲੈ ਕੇ ਸੂਬਾ ਪੱਧਰ 'ਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫ਼ਰਦ ਕੇਂਦਰ ਤਪਾ ਦੇ ਆਗੂ ਗਗਨਦੀਪ ਸ਼ਰਮਾ ਨੇ ਦੱਸਿਆ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਦੇ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਥਿਤ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਜਿਸ ਵਿਚ  ਕਰਮਚਾਰੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਭੁਲੱਥ ’ਚ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਬ੍ਰਿਕਸ ਸੰਮੇਲਨ ਦੌਰਾਨ ਕਈ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਕਰਨਗੇ : ਰਣਧੀਰ ਜੈਸਵਾਲ
Ad Position 24