26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਤਹਿਸੀਲ ਭੁਲੱਥ ’ਚ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਭੁਲੱਥ (ਕਪੂਰਥਲਾ), 8 ਸਤੰਬਰ (ਮਨਜੀਤ ਸਿੰਘ ਰਤਨ)- ਪੰਜਾਬ ਸਟੇਟ ਮਨਿਸਟੀਰੀਅਲ...

Ad Position 21
No active advertisement
ਅਜੀਤ ਡੈਸਕ 08-09-2026

ਭੁਲੱਥ (ਕਪੂਰਥਲਾ), 8 ਸਤੰਬਰ (ਮਨਜੀਤ ਸਿੰਘ ਰਤਨ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਅੱਜ 8 ਸਤੰਬਰ ਦਿਨ ਮੰਗਲਵਾਰ ਨੂੰ ਪੰਜਾਬ ਦੇ ਸਮੂਹ ਡੀ.ਸੀ., ਐਸ.ਡੀ.ਐਮ., ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਕੀਤੀ ਗਈ “ਕਲਮ ਛੱਡੋ–ਕੰਪਿਊਟਰ ਬੰਦ” ਹੜਤਾਲ ਦਾ ਅਸਰ ਤਹਿਸੀਲ ਭੁਲੱਥ ਵਿਖੇ ਵੀ ਵੇਖਣ ਨੂੰ ਮਿਲਿਆ। 

ਕਰਮਚਾਰੀਆਂ ਨੇ ਦਫ਼ਤਰੀ ਕੰਮਕਾਜ ਪੂਰੀ ਤਰ੍ਹਾਂ ਠੱਪ ਕਰਕੇ ਦਰੀ ਵਿਛਾ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਹਰੇਬਾਜ਼ੀ ਕੀਤੀ। ਹੜਤਾਲ ਕਾਰਨ ਤਹਿਸੀਲ ਦਫ਼ਤਰਾਂ ਵਿਚ ਕੁਰਸੀਆਂ ਖਾਲੀ ਰਹੀਆਂ, ਜਦਕਿ ਰੋਜ਼ਾਨਾ ਕੰਮਾਂ ਲਈ ਪਹੁੰਚੇ ਲੋਕਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪਿਆ। ਜ਼ਮੀਨੀ ਇੰਤਕਾਲ, ਰਜਿਸਟਰੀ, ਸਰਟੀਫਿਕੇਟ ਅਤੇ ਹੋਰ ਪ੍ਰਸ਼ਾਸਨਿਕ ਕੰਮ ਪ੍ਰਭਾਵਿਤ ਰਹੇ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਟਪਿਆਲਾ ਵਿਖੇ ਡੀ.ਪੀ.ਈ. ਨਿਸ਼ਾਨ ਸਿੰਘ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਅਗਲੀ ਖ਼ਬਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 12 ਸਤੰਬਰ ਨੂੰ ਕੀਤਾ ਜਾਵੇਗਾ- ਗਗਨਦੀਪ ਸ਼ਰਮਾ
Ad Position 24