08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਇਨਸਾਨੀ ਕਦਰਾਂ ਕੀਮਤਾਂ 'ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਤਹਿਤ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ- ਚੰਦੂਮਾਜਰਾ

ਖਮਾਣੋਂ (ਫਤਿਹਗੜ੍ਹ ਸਾਹਿਬ), 8 ਸਤੰਬਰ (ਮਨਮੋਹਣ ਸਿੰਘ ਕਲੇਰ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ...

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

ਖਮਾਣੋਂ (ਫਤਿਹਗੜ੍ਹ ਸਾਹਿਬ), 8 ਸਤੰਬਰ (ਮਨਮੋਹਣ ਸਿੰਘ ਕਲੇਰ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਸ ਗੁਰਜੀਤ ਸਿੰਘ ਤਲਵੰਡੀ ਯੂਥ ਪ੍ਰਧਾਨ, ਕਰਨੈਲ ਸਿੰਘ ਪੀਰਮੁਹਮੰਦ ਅਤੇ ਜਗਜੀਤ ਸਿੰਘ ਕੋਹਲੀ (ਦਫ਼ਤਰ ਇੰਚਾਰਜ ਅਤੇ ਮੁੱਖ ਬੁਲਾਰਾ) ਦੀ ਅਗਵਾਈ ਵਿਚ ਵਰਕਰਾਂ ਅਤੇ ਆਗੂਆਂ ਦਾ ਇਕ ਵਫ਼ਦ ਕੌਮ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਦਾ ਹਾਲ ਚਾਲ ਜਾਨਣ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਹਵਾਰਾ ਵਿਖੇ ਪਹੁੰਚਿਆ।

ਜਿੱਥੇ ਸਾਰੇ ਆਗੂਆਂ ਨੇ ਮਾਤਾ ਨਰਿੰਦਰ ਕੌਰ ਦੀ ਸਿਹਤ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਉਪਰੰਤ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਚਿੱਠੀ ਲਿਖ ਕੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਕੀਤੀ ਸੀ ਜਿਸ ਦੇ ਜਵਾਬ ਵਿਚ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਵਾਬ ਆਇਆ ਕਿ ਤੁਸੀਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸਿੱਧਾ ਰਾਬਤਾ ਕਰ ਸਕਦੇ ਹੋ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਣ ਤੋਂ ਬਾਅਦ ਅੱਜ ਪਿੰਡ ਹਵਾਰਾ ਪਹੁੰਚ ਕੇ ਸ਼ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂਆਂ ਨੇ ਕੌਮੀ ਇਨਸਾਫ਼ ਮੋਰਚੇ ਦੇ ਆਗੂ ਬਾਪੂ ਗੁਰਚਰਨ ਸਿੰਘ, ਸ ਪਾਲ ਸਿੰਘ ਫਰਾਂਸ, ਸ ਗੁਰਿੰਦਰ ਸਿੰਘ ਬਾਜਵਾ, ਸ ਇੰਦਰਬੀਰ ਸਿੰਘ ਅਤੇ ਸ ਸੁਖਬੀਰ ਸਿੰਘ ਬਲਬੇੜਾ ਨਾਲ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸਬੰਧੀ ਬੰਦ ਕਮਰਾ ਮੀਟਿੰਗ ਕੀਤੀ। ਜਿਸ ਵਿਚ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੌਮੀ ਇਨਸਾਫ ਮੋਰਚੇ ਨੂੰ ਭਰੋਸਾ ਦਿਵਾਇਆ ਕਿ ਭਾਈ ਹਵਾਰਾ ਨੂੰ ਜਲਦੀ ਪੈਰੋਲ ਮਿਲਣ ਦੇ ਪੂਰੇ ਆਸਾਰ ਹਨ। ਜਿਸ 'ਤੇ ਸਾਰੇ ਆਗੂਆਂ ਨੇ ਤਸੱਲੀ ਪ੍ਰਗਟਾਈ। 

ਇਸ ਮੌਕੇ ਬੋਲਦਿਆਂ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਭਾਈ ਹਵਾਰਾ ਦੀ ਪੈਰੋਲ ਲਈ ਕੌਮੀ ਇਨਸਾਫ ਮੋਰਚੇ ਵਲੋਂ ਉਲੀਕੇ ਜਾਣ ਵਾਲੇ ਹਰ ਸਮਾਗਮ ਲਈ ਤਿਆਰ ਰਹਿਣ। ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਜਥੇ ਦੇ ਚੇਅਰਮੈਨ ਸ ਮਨਜੀਤ ਸਿੰਘ ਭੋਮਾ ਵੀ ਉਚੇਚੇ ਤੌਰ ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਸਿਮਰਨਜੀਤ ਸਿੰਘ ਚੰਦੂਮਾਜਰਾ, ਰਣਧੀਰ ਸਿੰਘ ਰੱਖੜਾ, ਸ ਰਣਵੀਰ ਸਿੰਘ ਪੂਨੀਆ, ਮਨਦੀਪ ਸਿੰਘ (ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ), ਸ ਗੁਰਦੀਪ ਸਿੰਘ ਘੁਮਾਨ ਸਾਬਕਾ ਚੇਅਰਮੈਨ, ਸ ਕਸ਼ਮੀਰਾ ਸਿੰਘ ਬਿਲਾਸਪੁਰ ਸ ਗੁਰਵਿੰਦਰ ਸਿੰਘ ਡੂੰਮਛੇੜੀ, ਸ ਭੁਪਿੰਦਰ ਸਿੰਘ ਸ਼ੇਖੂਪੁਰਾ ਹਲਕਾ ਇੰਚਾਰਜ ਘਨੌਰ, ਸ ਮਨਜੀਤ ਸਿੰਘ ਮੁੱਧੋਂ, ਸ ਬਲਤੇਜ ਸਿੰਘ ਮਹਿਮੂਦਪੁਰ ਹਲਕਾ ਇੰਚਾਰਜ ਅਮਲੋਹ, ਸ ਹਰਦੇਵ ਸਿੰਘ ਹਰਪਾਲਪੁਰ, ਸ ਬਲਦੇਵ ਸਿੰਘ ਮਹਿਮੂਦਪੁਰ, ਸ ਕਰਨੈਲ ਸਿੰਘ ਪੰਜੌਲੀ ਮੈਂਬਰ ਐਸ.ਜੀ.ਪੀ.ਸੀ, ਸ ਕਰਨੈਲ ਸਿੰਘ ਪੀਰਮੁਹੰਮਦ, ਸ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐਸ.ਜੀ.ਪੀ.ਸੀ, ਸ ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਐਸ.ਜੀ.ਪੀ.ਸੀ, ਪ੍ਰੋਫੈਸਰ ਗੁਰਮੇਲ ਸਿੰਘ, ਮਾਸਟਰ ਚਰਨਜੀਤ ਸਿੰਘ, ਸ ਤੇਜਿੰਦਰ ਸਿੰਘ ਪੰਨੂ, ਸ ਅਮਰਜੀਤ ਸਿੰਘ ਮੁੱਢੜੀਆਂ, ਸ ਜਗਤਾਰ ਸਿੰਘ ਭੱਟੀਆਂ, ਸ ਸਰਭਜੀਤ ਸਿੰਘ ਕਾਦੀ ਮਾਜਰਾ, ਸ ਬਲਦੇਵ ਸਿੰਘ ਖਿਜਰਾਬਾਦ, ਸ ਮਨਜੀਤ ਸਿੰਘ ਮੁੱਧੋਂ, ਸ ਅਵਤਾਰ ਸਿੰਘ ਕੰਸਾਲਾ ਸ ਮਹਿੰਦਰਜੀਤ ਸਿੰਘ ਖਰੋੜੀ, ਸ ਸਰਬਜੀਤ ਸਿੰਘ ਸੁਹਾਗਹੇੜੀ ਸਮੇਤ ਪੁਨਰ ਸੁਰਜੀਤ ਅਕਾਲੀ ਦਲ ਅਤੇ ਕੌਮੀ ਇਨਸਾਫ ਮੋਰਚੇ ਦੇ ਵਰਕਰ ਵੱਡੀ ਗਿਣਤੀ ਚ ਹਾਜ਼ਰ ਸਨ। ਪ੍ਰੈੱਸ ਨੂੰ ਇਹ ਜਾਣਕਾਰੀ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵਲੋਂ ਦਿੱਤੀ ਗਈ।
 

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ‘ਚ ਪੁਲਿਸ ਦਾ ਸਪੈਸ਼ਲ ਐਕਸ਼ਨ, ਮਾੜੇ ਅਨਸਰਾਂ ‘ਤੇ ਸ਼ਿਕੰਜਾ ਅਗਲੀ ਖ਼ਬਰ ਰੋਸ ਰੈਲੀਆਂ, ਧਰਨੇ ਤੇ ਪ੍ਰਦਰਸਨਾਂ ਆਦਿ ’ਤੇ ਰਹੇਗੀ ਮੁਕੰਮਲ ਪਾਬੰਦੀ - ਪੱਲਵੀ ਮਿਸ਼ਰਾ
Ad Position 24