26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਕਾਲੀ ਆਗੂ ਤੇਜਇਕਬਾਲ ਸਿੰਘ ਮੁਹਾਰ ਜਨਰਲ ਕੌਂਸਲ ਮੈਂਬਰ ਨਿਯੁਕਤ

ਓਠੀਆਂ (ਗੁਰਦਾਸਪੁਰ), 8 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ...

Ad Position 21
No active advertisement
ਅਜੀਤ ਡੈਸਕ 08-09-2026

ਓਠੀਆਂ (ਗੁਰਦਾਸਪੁਰ), 8 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ 2027 ਦੀਆਂ ਚੋਣਾਂ ਜਿੱਤਣ ਲਈ ਅਕਾਲੀ ਵਰਕਰਾਂ ਨੂੰ ਉੱਚ ਅਹੁਦੇ ਦੇ ਕੇ ਹਲਕੇ ਦੀਆ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆ ਹਨ। ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਿਧਾੜਕ ਆਗੂ ਅਤੇ ਪੰਜ ਵਾਰੀ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਰਹੇ ਸਰਕਲ ਪ੍ਰਧਾਨ ਤੇਜਇਕਬਾਲ ਸਿੰਘ ਮੁਹਾਰ ਨੂੰ ਪਾਰਟੀ ਵਿਚ ਕੀਤੀਆਂ ਗਈਆਂ ਸੇਵਾਵਾਂ ਬਦਲੇ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਉਨ੍ਹਾਂ ਨੂੰ ਜਨਰਲ ਕੋਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ।

ਜਨਰਲ ਕੌਂਸਲ ਮੈਂਬਰ ਨਿਯੁਕਤ ਕਰਨ 'ਤੇ ਮੁਹਾਰ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ, ਰਾਣਾ ਲੋਪੋਕੇ, ਜ਼ਿਲ੍ਹਾ ਦਿਹਾਤੀ ਪ੍ਰਧਾਨ ਰਜਵਿੰਦਰ ਸਿੰਘ ਰਾਜਾ ਲਦੇਹ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਡੇਵੱਢ ਦਾ ਧੰਨਵਾਦ ਕੀਤਾ ਅਤੇ ਦਿੱਤੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ। ਉਨ੍ਹਾਂ 2027 ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਲਿਆਉਣ ਲਈ ਹਲਕੇ ਵਿਚ ਮਨੋਤਨੋ ਰਾਤ ਦਿਨ ਕੰਮ ਕਰਨ ਦਾ ਪਾਰਟੀ ਨੂੰ ਭਰੋਸਾ ਦਿੱਤਾ।    

Ad Position 22
No active advertisement
ਪਿਛਲੀ ਖ਼ਬਰ ਔਰਤ ਨੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਅਗਲੀ ਖ਼ਬਰ ਲੁਧਿਆਣਾ ‘ਚ ਪੁਲਿਸ ਦਾ ਸਪੈਸ਼ਲ ਐਕਸ਼ਨ, ਮਾੜੇ ਅਨਸਰਾਂ ‘ਤੇ ਸ਼ਿਕੰਜਾ
Ad Position 24