08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਔਰਤ ਨੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ

ਭਵਾਨੀਗੜ੍ਹ (ਸੰਗਰੂਰ), 8 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪ੍ਰੀਤ ਨਗਰ ਵਿਖੇ ਕਿਰਾਏ ਦੇ ਮਕਾਨ ’ਚ...

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

ਭਵਾਨੀਗੜ੍ਹ (ਸੰਗਰੂਰ), 8 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪ੍ਰੀਤ ਨਗਰ ਵਿਖੇ ਕਿਰਾਏ ਦੇ ਮਕਾਨ ’ਚ ਆਪਣੀਆਂ ਦੋ ਛੋਟੀਆਂ ਬੱਚੀਆਂ ਨਾਲ ਰਹਿੰਦੀ ਇਕ ਔਰਤ ਵਲੋਂ ਕਮਰੇ ’ਚ ਲੱਗੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਦੁੱਖਦਾਇਕ ਖ਼ਬਰ ਮਿਲੀ ਹੈ। ਇਸ ਸਬੰਧੀ ਥਾਣਾ ਮੁਖੀ ਸਬ-ਇੰਸਪੈਕਟਰ ਯਸ਼ਪਾਲ ਸ਼ਰਮਾ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਕਰਮਜੀਤ ਕੌਰ ਉਮਰ ਕਰੀਬ 38 ਸਾਲ ਜੋ ਕਿ ਆਪਣੀਆਂ ਦੋ ਛੋਟੀਆਂ ਬੱਚੀਆਂ ਨਾਲ ਇਕ ਕਿਰਾਏ ਦੇ ਮਕਾਨ ’ਚ ਰਹਿੰਦੀ ਸੀ।

ਉਨ੍ਹਾਂ ਦੱਸਿਆ ਕਿ ਮ੍ਰਿਤਕਾ ਔਰਤ ਦੀਆਂ ਛੋਟੀਆਂ ਬੱਚੀਆਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਮਾਂ ਕਰਮਜੀਤ ਕੌਰ ਨੇ ਬੀਤੇ ਦਿਨੀਂ ਸ਼ਾਮ ਨੂੰ ਕਮਰੇ ਅੰਦਰ ਵੜ ਕੇ ਕੁੰਡਾ ਲਗਾ ਲਿਆ ਸੀ ਤੇ ਜਦੋਂ ਸਵੇਰ ਤੱਕ ਉਸ ਨੇ ਕਮਰੇ ਦਾ ਕੁੰਡਾ ਨਾ ਖੋਹਲਿਆ ਤਾਂ ਉਨ੍ਹਾਂ ਨੇ ਆਪਣੇ ਕਿਸੇ ਜਾਣਕਾਰ ਵਿਅਕਤੀ ਨੂੰ ਘਰ ਬੁਲਾਇਆ ਤੇ ਜਦੋਂ ਕਮਰੇ ਨੂੰ ਖੋਹਲਿਆ ਗਿਆ ਤਾਂ ਉਹ ਪੱਖੇ ਨਾਲ ਲਟਕ ਰਹੀ ਸੀ। ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਸ ਘਟਨਾ ਦੀ ਹਾਲੇ ਪੂਰੀ ਜਾਣਕਾਰੀ ਨਹੀਂ ਮਿਲੀ। ਮ੍ਰਿਤਕ ਔਰਤ ਦਾ ਪਿਛੋਕੜ ਪਿੰਡ ਲੌਗੋਵਾਲ ਦਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਵਾਰਸਾ ਵਾਰੇ ਪਤਾ ਲਗਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਪੁਲਿਸ ਵਲੋਂ 'ਆਪਰੇਸ਼ਨ ਨਾਈਟ ਡੋਮੀਨੇਸ਼ਨ' ਰਾਤ ਸ਼ੁਰੂ ਅਗਲੀ ਖ਼ਬਰ ਅਕਾਲੀ ਆਗੂ ਤੇਜਇਕਬਾਲ ਸਿੰਘ ਮੁਹਾਰ ਜਨਰਲ ਕੌਂਸਲ ਮੈਂਬਰ ਨਿਯੁਕਤ
Ad Position 24