09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕਾਂਗਰਸੀ ਆਗੂ ਗੁਰਦੀਪ ਸਿਰਸਾ ਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਵਿਰੋਧ ’ਚ ਸਾਬਕਾ ਵਿਧਾਇਕ ਅਜਨਾਲਾ ਦੀ ਅਗਵਾਈ 'ਚ ਥਾਣਾ ਅਜਨਾਲਾ ਮੂਹਰੇ ਧਰਨਾ

ਅਜਨਾਲਾ, 9 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿੱਛਲੇ ਦਿਨੀਂ ਅਜਨਾਲਾ ਦੇ ਸਰਹੱਦੀ ਪਿੰਡ ਜਗਦੇਵ ਖੁਰਦ ਵਿਖੇ ਰਾਤ ਸਮੇਂ ਸਰਗਰਮ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ’ਤੇ ਗੋਲ਼ੀ ਚਲਾਉਣ...

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਅਜਨਾਲਾ, 9 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿੱਛਲੇ ਦਿਨੀਂ ਅਜਨਾਲਾ ਦੇ ਸਰਹੱਦੀ ਪਿੰਡ ਜਗਦੇਵ ਖੁਰਦ ਵਿਖੇ ਰਾਤ ਸਮੇਂ ਸਰਗਰਮ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ’ਤੇ ਗੋਲ਼ੀ ਚਲਾਉਣ ਦੇ ਮਾਮਲੇ ਤੋਂ ਬਾਅਦ ਉਨ੍ਹਾਂ ਸਮੇਤ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਦੇ ਵਿਰੋਧ ਵਿਚ ਅੱਜ ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਥਾਣਾ ਅਜਨਾਲਾ ਮੂਹਰੇ ਧਰਨਾ ਦਿੱਤਾ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਦਿਲਰਾਜ ਸਿੰਘ ਸਰਕਾਰੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ ’ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕੀਤੀ ਗਈ ਹੈ I ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਹੋਰਨਾਂ ਕਾਂਗਰਸੀ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਦੋਸ਼ ਲਗਾਇਆ ਕਿ ਗੁਰਦੀਪ ਸਿੰਘ ਸਿਰਸਾ ’ਤੇ ਗੋਲ਼ੀ ਚਲਾਉਣ ਵਾਲੇ ਕਥਿਤ ਮੁਲਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਦਕਿ ਸਿਰਸਾ ਨਾਲ ਰਹਿਣ ਵਾਲੇ ਨੌਜਵਾਨ ਹੁਸਨਪ੍ਰੀਤ ਸਿੰਘ, ਤੇਜਬੀਰ ਸਿੰਘ, ਗੁਰਪ੍ਰਤਾਪ ਸਿੰਘ ਗੋਰਾ ਸਮੇਤ ਹੋਰਨਾਂ ਖ਼ਿਲਾਫ਼ ਸੋਨੇ ਦਾ ਕੜਾ ਅਤੇ ਪੈਸੇ ਲੈ ਜਾਣ ਦੇ ਦੋਸ਼ਾਂ ਤਹਿਤ ਨਜਾਇਜ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਗੁਰਦੀਪ ਸਿੰਘ ਸਿਰਸਾ ਤੇ ਹੋਰਨਾਂ ਖ਼ਿਲਾਫ਼ ਵੀ ਅਜਨਾਲਾ ਪੁਲਿਸ ਵੱਲੋਂ ਕਰਾਸ ਮੁਕੱਦਮਾ ਦਰਜ ਕੀਤਾ ਗਿਆ ਹੈI ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸਿਰਸਾ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਕਥਿਤ ਝੂਠੀ ਜਾਂ ਗ਼ਲਤ ਕਾਨੂੰਨੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰਪ੍ਰਤਾਪ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਵਿਚ ਨਿਰਪੱਖ ਕਾਰਵਾਈ ਨਾ ਕੀਤੀ ਗਈ ਤਾਂ ਕਾਂਗਰਸ ਪਾਰਟੀ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਗੁਰਦੀਪ ਸਿੰਘ ਸਿਰਸਾ ’ਤੇ ਗੋਲ਼ੀ ਚਲਾਉਣ ਵਾਲੇ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦਰਜ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਲੜ ਰਹੀ ਹੈ ਫ਼ੈਸਲਾਕੁੰਨ ਜੰਗ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਪੰਜਾਬ ’ਚ ਨਿਯਮਤ ਡੀ.ਜੀ.ਪੀ. ਦੀ ਨਿਯੁਕਤੀ ਨਾ ਹੋਣ ਦਾ ਮਾਮਲਾ ਪੁੱਜਿਆ ਹਾਈ ਕੋਰਟ, ਸਰਕਾਰ ਤੋਂ ਹਲਫ਼ਨਾਮਾ ਤਲਬ
Ad Position 24