09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਊਰਜਾ ਤੇ ਉਮੀਦ ਜਾਗੀ - ਚਰਨਜੀਤ ਸਿੰਘ ਚੰਨੀ

ਚਡੀਗੜ੍ਹ, 9 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਲਗਾਏ ਜਾਣ...

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਚਡੀਗੜ੍ਹ, 9 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਲਗਾਏ ਜਾਣ ਦੇ ਫੈ਼ਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਂਡ ਦਾ ਇਹ ਬਹੁਤ ਹੀ ਸ਼ਲਾਘਾਯੋਗ ਫੈ਼ਸਲਾ ਹੈ, ਜਿਸ ਨਾਲ ਸੂਬੇ ਦੇ ਪਾਰਤੀ ਵਰਕਰਾਂ ਅਤੇ ਆਗੂਆਂ ਵਿਚ ਇਕ ਨਵਾਂ ਜੋਸ਼ ਅਤੇ ਊਰਜਾ ਭਰ ਗਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਚਿਨ ਪਾਇਲਟ ਬਹੁਤ ਹੀ ਸੁਲਝੇ ਹੋਏ ਅਤੇ ਪ੍ਰਭਾਵਸ਼ਾਲੀ ਲੀਡਰ ਹਨ, ਜਿਨ੍ਹਾਂ ਨੂੰ ਪੰਜਾਬ ਦੇ ਲੋਕ ਵੀ ਕਾਫ਼ੀ ਪਸੰਦ ਕਰਦੇ ਹਨ। ਉਨ੍ਹਾਂ ਦੇ ਆਉਣ ਨਾਲ ਪਾਰਟੀ ਵਿਚ ਚੰਗਾ ਮਾਹੌਲ ਬਣਿਆ ਹੈ। 

ਚੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਫੈਸਲੇ ਲਈ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਸੋਸ਼ਲ ਮੀਡੀਆ ਰਾਹੀਂ ਵੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਸਚਿਨ ਪਾਇਲਟ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਰੱਖਦੇ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਇੱਕਜੁੱਟ ਹੋ ਕੇ ਪੰਜਾਬ ਦੇ ਲੋਕਾਂ ਨੂੰ ਇਕ ਬਿਹਤਰ ਸਰਕਾਰ ਦੇਣ ਲਈ ਤਿਆਰ ਹੈ।

ਪੰਜਾਬ ਦੇ ਮੁਲਾਜ਼ਮਾਂ ਦੇ ਮੁੱਦਿਆਂ 'ਤੇ ਬੋਲਦਿਆਂ ਚੰਨੀ ਨੇ ਮੌਜੂਦਾ ਸਰਕਾਰ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਦੀ ਆਰਥਿਕ ਵਿਵਸਥਾ ਨੂੰ ਪੂਰੀ ਤਰ੍ਹਾਂ ਵਿਗਾੜ ਦਿੱਤਾ ਹੈ। ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕ, ਭੱਤੇ ਅਤੇ ਡੀ.ਏ. ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੇਲੇ ਅਸੀਂ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਸੀ ਪਰ ਅੱਜ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਤਨਖਾਹਾਂ ਦੇ ਜਾਇਜ਼ ਹਿੱਸੇ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹਨ, ਨਵੇਂ ਸਕੂਲ, ਹਸਪਤਾਲ ਜਾਂ ਡਿਸਪੈਂਸਰੀਆਂ ਬਣਾਉਣਾ ਤਾਂ ਦੂਰ, ਪਿੰਡਾਂ ਨੂੰ ਗ੍ਰਾਂਟਾਂ ਤੱਕ ਨਹੀਂ ਦਿੱਤੀਆਂ ਜਾ ਰਹੀਆਂ।

ਦੂਜੀ ਵਾਰ 'ਸੰਸਦ ਰਤਨ' ਅਵਾਰਡ ਲਈ ਚੁਣੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੰਨੀ ਨੇ ਇਸ ਦਾ ਸਿਹਰਾ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਮੈਂ ਜਲੰਧਰ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਚੁਣ ਕੇ ਸੰਸਦ ਵਿੱਚ ਭੇਜਿਆ। ਉਨ੍ਹਾਂ ਦੇ ਸਹਿਯੋਗ ਅਤੇ ਆਸ਼ੀਰਵਾਦ ਕਰਕੇ ਹੀ ਮੈਂ ਸੰਸਦ ਵਿੱਚ ਜਨਤਾ ਦੇ ਮੁੱਦੇ ਚੁੱਕਣ ਅਤੇ ਕੰਮ ਕਰਨ ਦੇ ਯੋਗ ਹੋਇਆ ਹਾਂ। ਉਨ੍ਹਾਂ ਪੰਜਾਬ ਵਾਸੀਆਂ ਨੂੰ ਦੂਜੀ ਵਾਰ 'ਸੰਸਦ ਰਤਨ' ਮਿਲਣ 'ਤੇ ਵਧਾਈ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਵਿਰੋਧੀ ਗੁਲਜ਼ਾਰ ਸਿੰਘ ਦੀ ਮੌਤ ’ਤੇ ਕਰ ਰਹੇ ਰਾਜਨੀਤੀ, ਪਰਿਵਾਰ ਨੂੰ ਸਰਕਾਰ ਨਾਲ ਨਹੀਂ ਕੋਈ ਸ਼ਿਕਵਾ- ਮੰਤਰੀ ਬਰਿੰਦਰ ਗੋਇ... ਅਗਲੀ ਖ਼ਬਰ ਸੋਸ਼ਲ ਮੀਡੀਆ ਇੰਫਲੂਐਂਸਰ ਮਨਜੀਤ ਕੌਰ ਹੱਤਿਆ ਮਾਮਲੇ ’ਚ ਮੁਲਜ਼ਮ ਪਿੰਦਾ ਗ੍ਰਿਫ਼ਤਾਰ
Ad Position 24