09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਿੰਡ ਕੁੱਤੀਵਾਲ ਵਿਖੇ ਘਰ ਨੂੰ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਦਾ ਸਮਾਨ ਸੜ ਕੇ ਸੁਆਹ

ਚੋਗਾਵਾਂ/ ਅੰਮ੍ਰਿਤਸਰ, 9 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਪਿੰਡ ਕੁੱਤੀਵਾਲ ਵਿਖੇ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਗ਼ਰੀਬ ਪਰਿਵਾਰ ਦੇ ਘਰ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਲੱਖਾਂ...

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਚੋਗਾਵਾਂ/ ਅੰਮ੍ਰਿਤਸਰ, 9 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਪਿੰਡ ਕੁੱਤੀਵਾਲ ਵਿਖੇ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਗ਼ਰੀਬ ਪਰਿਵਾਰ ਦੇ ਘਰ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਇਹ ਹਾਦਸਾ ਦਰਸ਼ਨ ਸਿੰਘ ਕੁੱਤੀਵਾਲ ਦੇ ਘਰ ਵਾਪਰਿਆ। ਘਟਨਾ ਸਮੇਂ ਪਰਿਵਾਰਕ ਮੈਂਬਰ ਦਵਾਈ ਲੈਣ ਲਈ ਬਾਹਰ ਗਏ ਹੋਏ ਸਨ ਅਤੇ ਘਰ ਵਿਚ ਕੋਈ ਮੌਜੂਦ ਨਹੀਂ ਸੀ। ਜਦੋਂ ਪਰਿਵਾਰ ਦਵਾਈ ਲੈ ਕੇ ਵਾਪਸ ਪਰਤਿਆ ਅਤੇ ਉਨ੍ਹਾਂ ਨੇ ਜਿਵੇਂ ਹੀ ਘਰ ਦਾ ਬੂਹਾ ਖੋਲ੍ਹਿਆ ਤਾਂ ਅੰਦਰੋਂ ਉੱਠ ਰਹੀਆਂ ਅੱਗ ਦੀਆਂ ਭਿਆਨਕ ਲਪਟਾਂ ਨੇ ਉਨ੍ਹਾਂ ਨੂੰ ਘੇਰ ਲਿਆ। ਦੇਖਦੇ ਹੀ ਦੇਖਦੇ ਅੱਗ ਨੇ ਪੂਰੇ ਘਰ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਘਰ ਵਿਚ ਪਿਆ ਕੀਮਤੀ ਸਮਾਨ ਜਿਵੇਂ ਕਿ ਐੱਲ.ਸੀ.ਡੀ.,  ਡਬਲ ਬੈੱਡ, ਲੱਕੜ ਦੀ ਅਲਮਾਰੀ, ਨਕਦੀ, ਗਹਿਣੇ ਅਤੇ ਹੋਰ ਲੱਖਾਂ ਰੁਪਏ ਦਾ ਘਰੇਲੂ ਸਾਮਾਨ ਪੂਰੀ ਤਰ੍ਹਾਂ ਸੜ ਕੇ ਕੋਲੇ ਹੋ ਗਿਆ। ਹਾਦਸੇ ਦੀ ਭਣਕ ਲੱਗਦਿਆਂ ਹੀ ਵੱਡੀ ਗਿਣਤੀ ਵਿਚ ਪਿੰਡ ਵਾਸੀ ਇਕੱਠੇ ਹੋ ਗਏ। ਪਿੰਡ ਵਾਸੀਆਂ ਨੇ ਭਾਰੀ ਜੱਦੋ-ਜਹਿਦ ਅਤੇ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਪਰਿਵਾਰ ਦਾ ਭਾਰੀ ਮਾਲੀ ਨੁਕਸਾਨ ਹੋ ਚੁੱਕਾ ਸੀ। ਇਸ ਦੁਖਦਾਈ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਿੰਡ ਦੇ ਸਰਪੰਚ ਜਵਾਲਾ ਸਿੰਘ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਪੀੜਤ ਪਰਿਵਾਰ ਦੀ ਬਾਂਹ ਫੜੀ ਜਾਵੇ ਅਤੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਤੁਰੰਤ ਆਰਥਿਕ ਮਦਦ ਦਿੱਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਜਲਦ ਕੀਤਾ ਜਾਵੇਗਾ ਗ੍ਰਿਫ਼ਤਾਰ -ਰੁਪਿੰਦਰ ਸਿੰਘ ਅਗਲੀ ਖ਼ਬਰ ਪੰਜਾਬ ਦੀ ਅਣਖ ਤੇ ਵਿਰਾਸਤ ਦੁਨੀਆ ’ਚ ਗੂੰਜਦੀ ਹੈ ਤੇ ਆਸਟ੍ਰੇਲੀਆ ਇਸ ਦੀ ਮਜ਼ਬੂਤ ਕੜੀ ਹੈ -ਕੇਵਲ ਸਿੰਘ ਢਿੱਲੋਂ
Ad Position 24