09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਲੁਧਿਆਣਾ ‘ਚ ਪੁਲਿਸ ਦਾ ਸਪੈਸ਼ਲ ਐਕਸ਼ਨ ! ਮਾੜੇ ਅਨਸਰਾਂ ‘ਤੇ ਸ਼ਿਕੰਜਾ, ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੇ ਕੱਟੇ ਚਲਾਨ

ਲੁਧਿਆਣਾ, 09 ਸਤੰਬਰ, (ਪ੍ਰਦੀਪ ਭੰਡਾਰੀ)- ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ...

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਲੁਧਿਆਣਾ, 09 ਸਤੰਬਰ, (ਪ੍ਰਦੀਪ ਭੰਡਾਰੀ)- ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਅਪਰਾਧਿਕ ਗਤੀਵਿਧੀਆਂ 'ਤੇ ਨਕੇਲ ਕੱਸਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਡੀ. ਸੀ. ਪੀ. ਗੁਰਸੇਵਕ ਸਿੰਘ ਬਰਾੜ ਦੀ ਅਗਵਾਈ ਹੇਠ ਕਈ ਥਾਣਿਆਂ ਦੀ ਪੁਲਿਸ ਵੱਲੋਂ ਸਾਂਝਾ ਚੈਕਿੰਗ ਅਭਿਆਨ ਚਲਾਇਆ ਗਿਆ।

ਥਾਣਾ ਡਵੀਜ਼ਨ ਨੰਬਰ 7, ਥਾਣਾ ਜਮਾਲਪੁਰ ਅਤੇ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਸਾਂਝੇ ਤੌਰ 'ਤੇ ਭੀੜ-ਭਾੜ ਵਾਲੇ ਇਲਾਕਿਆਂ ਤੋਂ ਲੈ ਕੇ ਸੈਕਟਰ-32, ਚੰਡੀਗੜ੍ਹ ਰੋਡ ਸਮੇਤ ਕਈ ਪ੍ਰਮੁੱਖ ਥਾਵਾਂ 'ਤੇ ਚੈਕਿੰਗ ਕੀਤੀ।

ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਆਉਣ-ਜਾਣ ਵਾਲੇ ਲੋਕਾਂ ਦੀ ਵੀ ਤਲਾਸ਼ੀ ਲਈ ਗਈ। ਪੁਲਿਸ ਦਾ ਮਕਸਦ ਤਿਉਹਾਰਾਂ ਦੌਰਾਨ ਕਿਸੇ ਵੀ ਅਪਰਾਧਿਕ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਰੋਕਣਾ ਹੈ।

ਇਸ ਮੌਕੇ ਡੀ.ਸੀ.ਪੀ. ਗੁਰਸੇਵਕ ਸਿੰਘ ਬਰਾੜ ਨੇ ਮੀਡੀਆ ਰਾਹੀਂ ਗੁੰਡਾ ਅਨਸਰਾਂ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਪੱਸ਼ਟ ਕੀਤਾ ਕਿ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਦੇ ਇਸ ਐਕਸ਼ਨ ਨਾਲ ਸਾਫ਼ ਹੈ ਕਿ ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਕੋਈ ਵੀ ਢਿੱਲ ਵਰਤਣ ਦੇ ਮੂਡ ਵਿਚ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਮੱਧ ਪ੍ਰਦੇਸ਼ - ਮੈਡੀਕਲ ਇੰਟਰਨ ਡਾਕਟਰਾਂ ਵਲੋਂ ਤਿੰਨ ਦਿਨਾਂ ਦਾ ਧਰਨਾ ਪ੍ਰਦਰਸ਼ਨ ਸਮਾਪਤ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਜਲਦ ਕੀਤਾ ਜਾਵੇਗਾ ਗ੍ਰਿਫ਼ਤਾਰ -ਰੁਪਿੰਦਰ ਸਿੰਘ
Ad Position 24