09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੁਲਿਸ ਦਾ ਬਹੁਤ ਜ਼ਿਆਦਾ ਸਿਆਸੀਕਰਨ ਹੋਣ ਨਾਲ, ਫੋਰਸ ਦਾ ਮਨੋਬਲ ਡਿੱਗਿਆ - ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 9 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਰਹੱਦ ਸੂਬੇ ਪੰਜਾਬ ਵਿਚ ਆਪ ਦੇ ਰਾਜ ਵਿਚ ਪੰਜਾਬ ਪੁਲਿਸ ਦਾ ਬਹੁਤ ਜ਼ਿਆਦਾ ਸਿਆਸੀਕਰਨ ਹੋਣ ਨਾਲ ਫੋਰਸ ਦਾ ਮਨੋਬਲ ਬਹੁਤ ਜ਼ਿਆਦਾ ਹੇਠਾਂ ਡਿੱਗ ਗਿਆ...

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਚੰਡੀਗੜ੍ਹ, 9 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਰਹੱਦ ਸੂਬੇ ਪੰਜਾਬ ਵਿਚ ਆਪ ਦੇ ਰਾਜ ਵਿਚ ਪੰਜਾਬ ਪੁਲਿਸ ਦਾ ਬਹੁਤ ਜ਼ਿਆਦਾ ਸਿਆਸੀਕਰਨ ਹੋਣ ਨਾਲ ਫੋਰਸ ਦਾ ਮਨੋਬਲ ਬਹੁਤ ਜ਼ਿਆਦਾ ਹੇਠਾਂ ਡਿੱਗ ਗਿਆ ਹੈ ਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਸ਼ਰ੍ਹੇਆਮ ਧਮਕੀਆਂ ਦੇ ਰਹੇ ਹਨ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਤੇ ਆਈ.ਟੀ. ਵਿੰਗ ਮੁਖੀ ਨਛੱਤਰ ਸਿੰਘ ਗਿੱਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਸਿਰ ’ਤੇ ਹਨ ਤਾਂ ਆਪ ਦੇ ਆਗੂਆਂ ਨੇ ਪੁਲਿਸ ਫੋਰਸ ’ਤੇ ਆਪਣਾ ਦਬਾਅ ਵਧਾ ਦਿੱਤਾ ਹੈ ਤੇ ਉਹ ਪੁਲਿਸ ਨੂੰ ਉਨ੍ਹਾਂ ਦੀਆਂ ਹਦਾਇਤਾਂ ਮੁਤਾਬਕ ਕੰਮ ਕਰਨ ਜਾਂ ਫਿਰ ਨਤੀਜੇ ਭੁਗਤਣ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਪੁਲਿਸ ਥਾਣਿਆਂ ਵਿਚ ਜਾ ਕੇ ਆਈਪੀਐਸ ਅਫ਼ਸਰਾਂ ਸਮੇਤ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਧਮਕੀਆਂ ਦੇ ਰਹੇ ਹਨ ਕਿ ਉਹ ਉਨ੍ਹਾਂ ਦੀਆਂ ਹਦਾਹਿਤਾਂ ਮੁਤਾਬਕ ਕੰਮ ਕਰਨ।
ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਹੋਰਨਾਂ ਦੀਆਂ ਵੀਡੀਓ ਵਿਖਾਉਂਦਿਆਂ ਐਡਵੋਕੇਟ ਕਲੇਰ ਨੇ ਕਿਹਾ ਕਿ ਇਹ ਆਗੂ ਪੁਲਿਸ ਫੋਰਸ ਦੇ ਕੰਮਕਾਜ ਵਿਚ ਦਖ਼ਲਅੰਦਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਨਸ਼ਾ ਤਸਕਰ ਫੜਿਆ ਜਾਂਦਾ ਹੈ ਤਾਂ ਇਹ ਆਪ ਆਗੂ ਉਸਨੂੰ ਛੁਡਵਾਉਣ ਲਈ ਤੁਰੰਤ ਪੁਲਿਸ ਥਾਣਿਆਂ ਵਿਚ ਪਹੁੰਚ ਜਾਂਦੇ ਹਨ ਅਤੇ ਜੇਕਰ ਪੁਲਿਸ ਅਫ਼ਸਰ ਇਨ੍ਹਾਂ ਦਾ ਕਹਿਣਾ ਨਹੀਂ ਮੰਨਦੇ ਤਾਂ ਉਹ ਉਨ੍ਹਾਂ ਨੂੰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੰਦੇ ਹਨ। ਉਨ੍ਹਾਂ ਨੇ ਅਜਿਹੇ ਕੇਸਾਂ ਦਾ ਵੀ ਹਵਾਲਾ ਦਿੱਤਾ ਜਦੋਂ ਸਮੱਗਲਰ ਵੱਡੀ ਮਾਤਰਾ ਵਿਚ ਨਸ਼ਿਆਂ ਨਾਲ ਫੜੇ ਗਏ ਪਰ ਆਪ ਆਗੂ ਤੁਰੰਤ ਉਨ੍ਹਾਂ ਦੀ ਮਦਦ ਵਾਸਤੇ ਪਹੁੰਚ ਗਏ।
ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤਾਂ ਕਾਰਨ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਫ਼ਸਰਾਂ ’ਤੇ ਗ੍ਰਨੇਡ ਹਮਲੇ ਤੇ ਰਾਕੇਟ ਲਾਂਚਰ ਹਮਲੇ ਹੋ ਰਹੇ ਹਨ।
ਪੰਜਾਬ ਵਿਚ ਆਪ ਸਰਕਾਰ ਦੇ ਦੌਰਾਨ ਪੰਜਾਬ ਪੁਲਿਸ ਵਲੋਂ ਫੜੇ ਗਏ ਕੁੱਲ ਨਸ਼ੀਲੇ ਪਦਾਰਥਾਂ ’ਤੇ ਵ੍ਹਾਈਟ ਪੇਪਰ ਦੀ ਮੰਗ ਕਰਦਿਆਂ ਐਡਵੋਕੇਟ ਕਲੇਰ ਨੇ ਕਿਹਾ ਕਿ ਅਜਿਹਾ ਬਹੁਤ ਜ਼ਰੂਰੀ ਹੈ ਕਿਉਂਕਿ ਆਪ ਆਗੂ ਇਨ੍ਹਾਂ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਰਾਹੀਂ ਮੋਟਾ ਪੈਸਾ ਕਮਾ ਕੇ ਵੱਡੀਆਂ ਵੱਡੀਆਂ ਜਾਇਦਾਦਾਂ ਬਣਾ ਰਹੇ ਹਨ।
ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਅਕਾਲੀ ਆਗੂ ਨੇ ਕਿਹਾ ਕਿ ਆਪ ਲਾਸ਼ਾਂ ’ਤੇ ਰਾਜਨੀਤੀ ਕਰ ਰਹੀ ਹੈ ਤੇ ਉਸਨੇ ਬੀਤੇ ਕੱਲ੍ਹ ਹੀ ਦਿੜਬਾ ਵਿਚ ਪੁਲਿਸ ਫੋਰਸ ਲਗਾ ਕੇ ਗੁਲਜ਼ਾਰ ਸਿੰਘ ਦਾ ਜ਼ਬਰੀ ਅੰਤਿਮ ਸੰਸਕਾਰ ਕਰ ਦਿੱਤਾ ਜਦੋਂ ਕਿ ਪਰਿਵਾਰ ਆਖਰੀ ਵਾਰ ਉਸਦਾ ਚਿਹਰਾ ਵੇਖਣ ਦੇ ਤਰਲੇ ਪਾਉਂਦਾ ਰਿਹਾ।

Ad Position 22
No active advertisement
ਪਿਛਲੀ ਖ਼ਬਰ ਭਾਰਤ ਲਈ ਇਕ ਵੱਡੀ ਪ੍ਰਾਪਤੀ ਹੈ, ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ - ਵਿਕਰਮਜੀਤ ਸਿੰਘ ਸਾਹਨੀ ਅਗਲੀ ਖ਼ਬਰ ਇਕ ਨੁਕਸਦਾਰ ਪ੍ਰਕਿਰਿਆ ਹੈ ਐਸਆਈਆਰ - ਪੀ. ਚਿਦੰਬਰਮ
Ad Position 24