10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ ਕਾਂਗਰਸ ਦਾ ਵਫ਼ਦ

ਚੰਡੀਗੜ੍ਹ, 10 ਸਤੰਬਰ - ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕਾਂਗਰਸ ਦਾ ਵਫ਼ਦ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਮੌਕੇ ਚਰਨਜੀਤ ਸਿੰਘ ਚੰਨੀ...

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਚੰਡੀਗੜ੍ਹ, 10 ਸਤੰਬਰ - ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕਾਂਗਰਸ ਦਾ ਵਫ਼ਦ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ, "ਅਸੀਂ ਅੱਜ ਪੰਜਾਬ ਦੇ ਰਾਜਪਾਲ ਨਾਲ ਅਮਨ-ਕਾਨੂੰਨ ਦੀ ਸਥਿਤੀ ਅਤੇ ਰਾਜ ਵਿਚ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਵਾਲੀ ਸੂਬਾ ਸਰਕਾਰ ਨੂੰ ਲੈ ਕੇ ਮੁਲਾਕਾਤ ਕੀਤੀ। ਪੰਜਾਬ ਸਰਕਾਰ ਸਾਡੇ ਵਿਰੋਧ ਪ੍ਰਦਰਸ਼ਨ ਕਰਨ ਦੇ ਅਧਿਕਾਰ ਨੂੰ ਖੋਹ ਰਹੀ ਹੈ। ਅੱਜ ਪੰਜਾਬ ਵਿਚ ਕੋਈ ਲੋਕਤੰਤਰ ਨਹੀਂ ਹੈ। ਤੁਸੀਂ (ਪੰਜਾਬ ਸਰਕਾਰ) ਕਹਿੰਦੇ ਹੋ ਕਿ ਸੂਬੇ ਵਿਚ ਕੋਈ ਨਸ਼ੇ ਨਹੀਂ ਹਨ। ਗੁਲਜ਼ਾਰ ਨਾਮ ਦੇ ਇਕ ਵਿਅਕਤੀ ਨੇ ਨਸ਼ਿਆਂ ਦਾ ਮੁੱਦਾ ਉਠਾਇਆ, ਪਰ ਤੁਸੀਂ ਉਸ ਦੇ ਘਰ ਪੁਲਿਸ ਭੇਜ ਦਿੱਤੀ। ਉਸ ਦੇ ਪੁੱਤਰ ਨੂੰ ਆਪਣੇ ਪਿਤਾ ਨੂੰ ਸ਼ਰਧਾਂਜਲੀ ਦੇਣ ਦਾ ਮੌਕਾ ਵੀ ਨਹੀਂ ਮਿਲਿਆ। ਉਨ੍ਹਾਂ ਦੇ ਵਿਧਾਇਕ (ਆਪ) ਖੁਦ ਨਸ਼ਿਆਂ ਵਿਚ ਸ਼ਾਮਲ ਹਨ। ਅਸੀਂ ਮੰਗ ਕਰਦੇ ਹਾਂ ਕਿ ਚੀਮਾ ਜੀ ਨੂੰ ਅਸਤੀਫਾ ਦੇ ਕੇ ਗ੍ਰਿਫ਼ਤਾਰ ਕੀਤਾ ਜਾਵੇ। ਰਾਹੁਲ ਗਾਂਧੀ ਨੇ ਇਕ ਦਲਿਤ ਪਰਿਵਾਰ ਦੇ ਦਰਦ ਨੂੰ ਸਮਝ ਲਿਆ ਹੈ ਅਤੇ ਕਿਵੇਂ ਪੰਜਾਬ ਸਰਕਾਰ ਨਸ਼ਿਆਂ ਨੂੰ ਸਰਪ੍ਰਸਤੀ ਦੇ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਜਨਹਿੱਤ ਪਟੀਸ਼ਨ 'ਤੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਨੋਟਿਸ ਜਾਰੀ ਅਗਲੀ ਖ਼ਬਰ ਪੁਲਿਸ ਕਬਜੇ ’ਚ ਖੜ੍ਹੀ ਬੱਸ ਨੂੰ ਲੱਗੀ ਅੱਗ
Ad Position 24