ਚੰਡੀਗੜ੍ਹ, 10 ਸਤੰਬਰ- ਪੰਜਾਬ ਯੂਥ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨਾਂ ਨੂੰ ਵੱਖ-ਵੱਖ ਕਾਰਜਾਂ ਅਤੇ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ ਹੈ।
ਕਾਂਗਰਸ ਦੇ ਬੁਲਾਰੇ ਨੇ ਦੱਸਿਆ ਕਿ ਸਾਨੂੰ ਪੂਰੀ ਆਸ ਹੈ ਕਿ ਸਾਰੇ ਮੀਤ ਪ੍ਰਧਾਨ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ, ਮਿਹਨਤ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦੇ ਹੋਏ ਪੰਜਾਬ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ।