10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਅਜਨਾਲਾ 'ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਤਿੰਨ ਥਾਵਾਂ 'ਤੇ ਚੈਕਿੰਗ ਕਰਕੇ ਡੇਅਰੀ ਉਤਪਾਦਾਂ ਦੇ 5 ਸੈਂਪਲ ਭਰੇ

ਅਜਨਾਲਾ (ਅੰਮ੍ਰਿਤਸਰ), 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਮਿਲਾਵਟ ਰਹਿਤ...

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਅਜਨਾਲਾ (ਅੰਮ੍ਰਿਤਸਰ), 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਮਿਲਾਵਟ ਰਹਿਤ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਵਲੋਂ ਅਜਨਾਲਾ ਸ਼ਹਿਰ ਦੀਆਂ ਵੱਖ-ਵੱਖ ਡੇਅਰੀਆਂ ਅਤੇ ਦੁਕਾਨਾਂ ਦੀ ਚੈਕਿੰਗ ਕਰਦਿਆਂ ਡੇਅਰੀ ਉਤਪਾਦਾਂ ਦੇ ਕਰੀਬ ਪੰਜ ਸੈਂਪਲ ਭਰੇ ਗਏ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਮਨਜੀਤ ਸਿੰਘ ਰਟੌਲ ਨੇ ਦੱਸਿਆ ਕਿ ਅੱਜ ਅਜਨਾਲਾ ਸ਼ਹਿਰ ਦੀ ਆਕਾਸ਼ ਅਤੇ ਜੀ.ਆਰ ਡੇਅਰੀ ਚੋਂ ਦੁੱਧ, ਦਹੀ ਤੇ ਦੇਸੀ ਘਿਉ ਅਤੇ ਸ਼ਹਿਰ ਦੇ ਚੁਗਾਵਾਂ ਰੋਡ ਤੇ ਸਥਿਤ ਰਿਆੜ ਨਾਮਧਾਰੀ ਡੇਅਰੀ ਦੁਕਾਨ ਤੋਂ ਆਈਸਕ੍ਰੀਮ ਅਤੇ ਬਰਫ਼ੀ ਦੇ ਸੈਂਪਲ ਲਏ ਗਏ ਹਨ।

ਉਨ੍ਹਾਂ ਦੱਸਿਆ ਕਿ ਸਾਰੇ ਸੈਂਪਲ ਜਾਂਚ ਲਈ ਸੂਬਾ ਪੱਧਰੀ ਪ੍ਰਯੋਗਸ਼ਾਲਾ ਵਿਚ ਭੇਜੇ ਜਾਣਗੇ ਅਤੇ ਉੱਥੋਂ ਪ੍ਰਾਪਤ ਹੋਣ ਵਾਲੀ ਰਿਪੋਰਟ ਦੇ ਆਧਾਰ 'ਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਡਾ. ਮਨਜੀਤ ਸਿੰਘ ਰਟੌਲ ਨੇ ਅੱਗੇ ਦੱਸਿਆ ਕਿ ਅਜਨਾਲਾ ਖੇਤਰ ਦੇ ਸਕੂਲਾਂ ਦੇ ਆਲੇ-ਦੁਆਲੇ ਅਤੇ ਬਜ਼ਾਰਾਂ ਵਿਚ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਸਫ਼ਾਈ ਸਬੰਧੀ ਸ਼ਿਕਾਇਤਾਂ ਵਿਭਾਗ ਦੇ ਧਿਆਨ ਵਿਚ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਗਲੇ ਹਫ਼ਤੇ ਟੀਮ ਵਲੋਂ ਮੁੜ ਜਾਂਚ ਕੀਤੀ ਜਾਵੇਗੀ।

ਜਿੱਥੇ ਵੀ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਵਿਚ ਕਮੀ ਜਾਂ ਸਫ਼ਾਈ ਦੇ ਮਾਪਦੰਡਾਂ ਦੀ ਉਲੰਘਣਾ ਪਾਈ ਗਈ, ਉੱਥੇ ਸੈਂਪਲਿੰਗ ਕਰਨ ਦੇ ਨਾਲ-ਨਾਲ ਨਿਯਮਾਂ ਅਨੁਸਾਰ ਚਲਾਨ ਅਤੇ ਹੋਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲੇ ਕਾਰੋਬਾਰੀ ਸਿਰਫ਼ ਮੁਨਾਫ਼ੇ ਨੂੰ ਤਰਜੀਹ ਨਾ ਦੇਣ, ਸਗੋਂ ਲੋਕਾਂ ਦੀ ਸਿਹਤ ਦਾ ਵੀ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਥੋੜ੍ਹਾ ਘੱਟ ਕਮਾ ਲਓ ਪਰ ਲੋਕਾਂ ਨੂੰ ਚੰਗੀ ਅਤੇ ਮਿਆਰੀ ਚੀਜ਼ ਦਿਓ, ਕਿਉਂਕਿ ਚੰਗੀ ਚੀਜ਼ ਵਿਚ ਹੀ ਅਸਲ ਬਰਕਤ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਇਨਸਾਨ ਹਾਂ ਅਤੇ ਕਿਸੇ ਹੋਰ ਦੇ ਪਰਿਵਾਰ ਜਾਂ ਬੱਚੇ ਦੀ ਸਿਹਤ ਨਾਲ ਖਿਲਵਾੜ ਕਰਨਾ ਆਖ਼ਰਕਾਰ ਸਾਡੇ ਆਪਣੇ ਸਮਾਜ ਅਤੇ ਪਰਿਵਾਰ ਲਈ ਵੀ ਨੁਕਸਾਨਦੇਹ ਹੋ ਸਕਦਾ ਹੈ।

ਡਾ. ਮਨਜੀਤ ਸਿੰਘ ਰਟੌਲ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖਾਣ-ਪੀਣ ਦੀਆਂ ਵਸਤਾਂ ਖ਼ਰੀਦਣ ਸਮੇਂ ਉਨ੍ਹਾਂ ਦੀ ਗੁਣਵੱਤਾ ਅਤੇ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਅੱਗੇ ਕਿਹਾ ਕਿ ਸੰਤੁਲਿਤ ਅਤੇ ਸਾਫ਼-ਸੁਥਰਾ ਭੋਜਨ ਸਿਹਤਮੰਦ ਜੀਵਨ ਲਈ ਬੇਹੱਦ ਜ਼ਰੂਰੀ ਹੈ। ਖ਼ਾਸ ਕਰਕੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਜੰਕ ਫੂਡ ਤੋਂ ਦੂਰ ਰੱਖਣ ਅਤੇ ਘਰ ਦਾ ਪੌਸ਼ਟਿਕ ਭੋਜਨ ਦੇਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਦੁਕਾਨ, ਡੇਅਰੀ ਜਾਂ ਹੋਰ ਥਾਂ 'ਤੇ ਮਿਲਾਵਟੀ, ਘਟੀਆ ਜਾਂ ਗੈਰ-ਮਿਆਰੀ ਖਾਣ-ਪੀਣ ਦੀਆਂ ਵਸਤਾਂ ਵੇਚੇ ਜਾਣ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਸਿਹਤ ਵਿਭਾਗ ਦੇ ਧਿਆਨ ਵਿਚ ਲਿਆਵੇ। ਵਿਭਾਗ ਵਲੋਂ ਅਜਿਹੀਆਂ ਸ਼ਿਕਾਇਤਾਂ 'ਤੇ ਜਾਂਚ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਫੂਡ ਸੇਫ਼ਟੀ ਅਫ਼ਸਰ ਅਮਨਦੀਪ ਸਿੰਘ ਤੇ ਹੋਰ ਟੀਮ ਮੈਂਬਰ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ ਅਗਲੀ ਖ਼ਬਰ ਕਾਂਗਰਸੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ
Ad Position 24