11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡੀ.ਐਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਤਿੰਨ ਥਾਣਿਆਂ ਦੀ ਪੁਲਿਸ ਵਲੋਂ ਸਰਹੱਦੀ ਇਲਾਕਿਆਂ 'ਚ ਵੱਡਾ ‘ਕਾਸੋ’ ਆਪ੍ਰੇਸ਼ਨ

ਚੋਗਾਵਾਂ (ਅੰਮ੍ਰਿਤਸਰ), 11 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ, ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਚੋਗਾਵਾਂ (ਅੰਮ੍ਰਿਤਸਰ), 11 ਸਤੰਬਰ  (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ, ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਤਿੰਨ ਥਾਣਿਆਂ ਦੀ ਪੁਲਿਸ ਵਲੋਂ   ਵਿਸ਼ੇਸ਼ ਕੈਸੋ ਆਪ੍ਰੇਸ਼ਨ ਚਲਾਇਆ ਗਿਆ।ਇਹ ਸਰਚ ਆਪ੍ਰੇਸ਼ਨ ਸਰਹੱਦੀ ਖੇਤਰ ਦੇ ਸੰਵੇਦਨਸ਼ੀਲ ਪਿੰਡ ਚੋਗਾਵਾਂ, ਓਠੀਆਂ, ਮਾਨਾਂਵਾਲਾ, ਚਵਿੰਡਾ ਕਲਾਂ ਅਤੇ ਚਵਿੰਡਾ ਖ਼ੁਰਦ ਵਿਖੇ ਪੂਰੀ ਮੁਸਤੈਦੀ ਨਾਲ ਚਲਾਇਆ ਗਿਆ। ਇਸ ਦੌਰਾਨ ਪੁਲਿਸ ਵਲੋਂ ਸ਼ੱਕੀ ਠਿਕਾਣਿਆਂ, ਵਾਹਨਾਂ ਅਤੇ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।ਮੁਹਿੰਮ ਦੌਰਾਨ ਵੱਖ-ਵੱਖ ਥਾਵਾਂ ਤੋਂ 12 ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਪੁਲਿਸ ਵਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਮੌਕੇ ਅਜੀਤ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਜਗਬੀਰ ਸਿੰਘ ਔਲਖ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਸਮਾਜ ਵਿਰੋਧੀ ਅਨਸਰਾਂ ਵਿਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਬਹਾਲ ਰੱਖਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਅਜਿਹੀਆਂ ਚੈਕਿੰਗਾਂ ਲਗਾਤਾਰ ਜਾਰੀ ਰਹਿਣਗੀਆਂ। 

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ - ਐਡਵੋਕੇਟ ਧਾਮੀ ਅਗਲੀ ਖ਼ਬਰ ਅੱਜ 672 ਵਕੀਲਾਂ ਦੀਆਂ ਵੋਟਾਂ ਕਰਨਗੀਆਂ ਜ਼ਿਲ੍ਹਾ ਬਾਰ ਦੀ ਪ੍ਰਧਾਨਗੀ ਦਾ ਫ਼ੈਸਲਾ
Ad Position 24