11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਯੂਨਾਈਟਡ ਫੋਰਮ ਆਫ ਬੈਂਕ ਯੂਨੀਅਨ ਦੇ ਬੈਨਰ ਹੇਠਾਂ ਮੁਲਾਜ਼ਮਾਂ ਵਲੋਂ ਹੜਤਾਲ

ਲੁਧਿਆਣਾ, 11 ਸਤੰਬਰ (ਰੂਪੇਸ਼ ਕੁਮਾਰ) ਯੂਨਾਈਟਡ ਫੋਰਮ ਆਫ ਬੈਂਕ ਯੂਨੀਅਨ ਦੇ ਬੈਨਰ ਹੇਠ ਬੈਂਕ ਮੁਲਾਜ਼ਮਾਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਦਿਨ ਹੜਤਾਲ ’ਤੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਲੁਧਿਆਣਾ, 11 ਸਤੰਬਰ (ਰੂਪੇਸ਼ ਕੁਮਾਰ) ਯੂਨਾਈਟਡ ਫੋਰਮ ਆਫ ਬੈਂਕ ਯੂਨੀਅਨ ਦੇ ਬੈਨਰ ਹੇਠ ਬੈਂਕ ਮੁਲਾਜ਼ਮਾਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਦਿਨ ਹੜਤਾਲ ’ਤੇ ਹਨ। ਇਸ ਦੌਰਾਨ ਲੁਧਿਆਣਾ ਦੇ ਫੁਹਾਰਾ ਚੌਂਕ ਨਜ਼ਦੀਕ ਸਥਿਤ ਐੱਸਬੀਆਈ ਬੈਂਕ ਦੇ ਬਾਹਰ ਬੈਂਕ ਮੁਲਾਜ਼ਮਾਂ ਵੱਲੋਂ ਵੱਡੀ ਸੰਖਿਆ ਵਿਚ ਪਹੁੰਚ ਕੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ’ਤੇ ਮੰਗਾਂ ਨਾ ਮੰਨਣ ਦੇ ਦੋਸ਼ ਲਗਾਏ ਹਨ। 

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨਕਾਰੀ ਬੈਂਕ ਮੁਲਾਜ਼ਮਾਂ ਨੇ ਕਿਹਾ ਕਿ ਉਹ ਪਿੱਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਰਹੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਅੱਜ ਪੂਰੇ ਦੇਸ਼ ਵਿਚ ਬੈਂਕ ਦੇ ਮੁਲਾਜ਼ਮ ਇਕ ਦਿਨੀ ਹੜਤਾਲ ’ਤੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਿਆ ਤਾਂ ਉਹ 25, 26 ਅਤੇ 27 ਸਤੰਬਰ ਨੂੰ ਮੁੜ ਹੜਤਾਲ ’ਤੇ ਜਾਣਗੇ ਅਤੇ ਅਤੇ ਅਕਤੂਬਰ ਵਿਚ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਭਾਰਤ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਰਕਾਰ ਨੇ ਵਾਹਗਾ ਸਰਹੱਦ ਰਸਤੇ ਦੀ ਦਿੱਤੀ ਸੀ ਇਜਾਜ਼ਤ-ਮੰਤਰੀ ਅਰੋੜਾ ਅਗਲੀ ਖ਼ਬਰ ਭਾਰਤ ਨੇ 80 ਲੱਖ ਐਚਪੀਵੀ ਟੀਕਾਕਰਨ ਦਾ ਅੰਕੜਾ ਕੀਤਾ ਪਾਰ - ਸਿਹਤ ਮੰਤਰਾਲਾ
Ad Position 24