11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਹਲਕਾ ਡੇਰਾਬੱਸੀ 'ਚ ਇਸ ਵਾਰ ਬਾਜ਼ੀ ਮਾਰੇਗੀ ਭਾਜਪਾ - ਨਾਇਬ ਸਿੰਘ ਸੈਣੀ

ਜ਼ੀਰਕਪੁਰ, (ਮੁਹਾਲੀ) 8 ਸਤੰਬਰ (ਹੈਪੀ ਪੰਡਵਾਲਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਇਕ ਵਿਸ਼ੇਸ਼ ਮੁਲਾਕਾਤ ਕੀਤੀ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਜ਼ੀਰਕਪੁਰ, (ਮੁਹਾਲੀ) 8 ਸਤੰਬਰ (ਹੈਪੀ ਪੰਡਵਾਲਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਇਕ ਵਿਸ਼ੇਸ਼ ਮੁਲਾਕਾਤ ਕੀਤੀ ਜਿਸ ਵਿਚ ਨਿਊਜਰਸੀ (ਅਮਰੀਕਾ) ਦੇ ਪ੍ਰਮੁੱਖ ਕਾਰੋਬਾਰੀ ਤੇ ਨਿਊਜਰਸੀ ਇੰਡੀਆ ਕਮਿਸ਼ਨ ਦੇ ਕਮਿਸ਼ਨਰ ਬਿਕਰਮ ਗਿੱਲ ਅਤੇ ਹਰਦੀਪ ਸਿੰਘ ਸੈਣੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੀਟਿੰਗ ਦੌਰਾਨ ਹਲਕਾ ਡੇਰਾਬੱਸੀ ਵਿੱਚ ਭਾਜਪਾ ਦੀ ਸਥਿਤੀ ਅਤੇ ਸੂਬਾ ਪੰਜਾਬ ਤੇ ਭਾਰਤ ਵਿਚ ਵਿਦੇਸ਼ੀ ਨਿਵੇਸ਼ ਨੂੰ ਹੁਲਾਰਾ ਦੇਣ ਦੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲੰਮੇ ਅਰਸੇ ਤੋਂ ਗੁਰਨਾਮ ਸਿੰਘ ਸੈਣੀ ਦਾ ਪਰਿਵਾਰ ਡੇਰਾਬੱਸੀ ਹਲਕੇ ਦੀ ਸੇਵਾ ਕਰਦਾ ਆ ਰਿਹਾ ਹੈ ਅਤੇ ਹੁਣ ਗੁਰਦਰਸ਼ਨ ਸਿੰਘ ਸੈਣੀ ਆਪਣੀ ਟੀਮ ਨਾਲ ਇਸ ਸੇਵਾ ਨੂੰ ਬਾਖ਼ੂਬੀ ਜਾਰੀ ਰੱਖ ਰਹੇ ਹਨ। ਉਨ੍ਹਾਂ ਡੇਰਾਬੱਸੀ ਵਾਸੀਆਂ ਨੂੰ ਭਰੋਸਾ ਰੱਖਣ ਲਈ ਆਖਦਿਆਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਇਸ ਹਲਕੇ ਤੋਂ ਭਾਜਪਾ ਸ਼ਾਨਦਾਰ ਜਿੱਤ ਦਰਜ ਕਰੇਗੀ। ਪੰਜਾਬ ਦੇ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਸੂਬੇ ਦੇ ਵਿਕਾਸ ਨੂੰ ਪੂਰੀ ਤਰ੍ਹਾਂ ਬਰੇਕਾਂ ਲਾ ਦਿੱਤੀਆਂ ਹਨ। ਪੰਜਾਬ ਵਿੱਚ ਕਾਨੂੰਨ ਵਿਵਸਥਾ ਡਗਮਗਾ ਚੁੱਕੀ ਹੈ ਅਤੇ ਆਰਥਿਕ ਹਾਲਤ ਵਿਗੜਨ ਕਾਰਨ ਇੱਥੋਂ ਦੇ ਨੌਜਵਾਨ ਅਤੇ ਬੱਚੇ ਪਰਿਵਾਰ ਛੱਡ ਕੇ ਵਿਦੇਸ਼ਾਂ ਵੱਲ ਪਰਵਾਸ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਆਖਿਆ ਕਿ ਬੱਚਿਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਅਤੇ ਪੰਜਾਬ ਨੂੰ ਮੁੜ 'ਸੋਨੇ ਦੀ ਚਿੜੀ' ਬਣਾਉਣ ਲਈ 2027 ਵਿੱਚ ਸੂਬੇ ਦੀ ਅਗਵਾਈ ਭਾਜਪਾ ਨੂੰ ਸੌਂਪਣ ਦੀ ਲੋੜ ਹੈ।

ਮੀਟਿੰਗ ਦੌਰਾਨ ਅਮਰੀਕਾ ਦੇ ਨਿਊਯਾਰਕ ਅਤੇ ਨਿਊਜਰਸੀ ਖੇਤਰ ਵਿਚ ਤੇਲ ਰੀਟੇਲਿੰਗ ਦੀ ਪ੍ਰਮੁੱਖ ਕੰਪਨੀ 'ਗਿੱਲ ਐਨਰਜੀ' ਦੇ ਮੁਖੀ ਬਿਕਰਮ ਸਿੰਘ ਗਿੱਲ ਨੇ ਭਾਰਤ ਵਿਚ ਨਿਵੇਸ਼ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਨਿਊਜਰਸੀ ਇੰਡੀਆ ਕਮਿਸ਼ਨ ਦੇ ਕਮਿਸ਼ਨਰ ਵਜੋਂ ਉਨ੍ਹਾਂ ਦਾ ਕੰਮ ਅਮਰੀਕਾ ਤੋਂ ਕਾਰੋਬਾਰ ਲਈ ਭਾਰਤ 'ਚ ਨਿਵੇਸ਼ ਕਰਨਾ ਹੈ। ਗਿੱਲ ਨੇ ਕਿਹਾ ਕਿ ਅਮਰੀਕੀ ਵਫ਼ਦ ਪੰਜਾਬ ਵਿਚ ਸੁਖਾਵਾਂ ਮਾਹੌਲ ਅਤੇ ਆਕਰਸਿਤ ਵਾਤਾਵਰਨ ਨਾ ਹੋਣ ਕਾਰਨ ਇੱਥੇ ਨਿਵੇਸ਼ ਕਰਨਾ ਹੀ ਨਹੀਂ ਚਾਹੁੰਦਾ। ਇਸ ਦੇ ਬਦਲ ਵਜੋਂ ਇੱਥੇ ਢੁਕਵਾਂ ਮਾਹੌਲ ਨਾ ਮਿਲਣ ਕਾਰਨ ਗੁਜਰਾਤ, ਬੰਗਲੌਰ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਵਰਗੇ ਸੂਬਿਆਂ ਦਾ ਰੁੱਖ ਕਰਨਾ ਪਿਆ।

ਉਨ੍ਹਾਂ ਦੱਸਿਆ ਕਿ ਫ਼ਰਮਾਸਿਟੀਕਲਜ਼, ਏ. ਆਈ. ਤਕਨੀਕ, ਵੇਅਰਹਾਊਸਿੰਗ, ਫੂਡ ਪ੍ਰੋਸੈਸਿੰਗ, ਮੈਡੀਕਲ ਉਪਕਰਣ ਨਿਰਮਾਣ ਸਮੇਤ ਹੋਰ ਕਈ ਤਰ੍ਹਾਂ ਦੇ ਕਾਰੋਬਾਰਾਂ 'ਚ ਨਿਵੇਸ਼ ਰਾਹੀਂ ਇੱਥੇ ਦੇਸ਼ ਦੀ ਤਰੱਕੀ ਦੇ ਨਾਲ ਨਾਲ ਰੁਜ਼ਗਾਰ ਦੇ ਸਾਧਨ ਵੀ ਬਣਨਗੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਨਿਵੇਸ਼ਕਾਂ ਵੱਲੋਂ ਮੂੰਹ ਮੋੜਨਾ ਸੂਬੇ ਲਈ ਚਿੰਤਾ ਦਾ ਵਿਸ਼ਾ ਹੈ।
   
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦਰਸ਼ਨ ਸਿੰਘ ਸੈਣੀ ਅਤੇ ਬਿਕਰਮ ਸਿੰਘ ਗਿੱਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਅਗਲੇ ਸਾਲ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਉਦਯੋਗਿਕ ਨਿਵੇਸ਼ ਲਈ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਮਹਿਜ਼ 10 ਦਿਨਾਂ ਦੇ ਅੰਦਰ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਸੂਬੇ ਵਿੱਚ ਵਪਾਰਕ ਰਾਹ ਪੱਧਰੇ ਕੀਤੇ ਜਾ ਸਕਣ।

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਹਰਦੀਪ ਸਿੰਘ ਭਰੂਰ ਬਣੇ ਬਾਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਅਗਲੀ ਖ਼ਬਰ ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ
Ad Position 24