11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੁਲਤਾਨਪੁਰ ਲੋਧੀ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ’ਤੇ ਸਤਵੀਰ ਮਾਹੀਪਾਲ ਦਾ ਕਬਜ਼ਾ

ਸੁਲਤਾਨਪੁਰ ਲੋਧੀ (ਕਪੂਰਥਲਾ), 11 ਸਤੰਬਰ (ਥਿੰਦ)- ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਪ੍ਰਧਾਨਗੀ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਸੁਲਤਾਨਪੁਰ ਲੋਧੀ (ਕਪੂਰਥਲਾ), 11 ਸਤੰਬਰ (ਥਿੰਦ)- ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਪ੍ਰਧਾਨਗੀ ਲਈ ਹੋਈ ਚੋਣ ਇਸ ਵਾਰ ਬੇਹੱਦ ਦਿਲਚਸਪ, ਫਸਵੀਂ ਅਤੇ ਰੋਮਾਂਚਕ ਰਹੀ। ਪ੍ਰਧਾਨਗੀ ਦੇ ਅਹੁਦੇ ਲਈ ਐਡਵੋਕੇਟ ਸਤਵੀਰ ਮਾਹੀਪਾਲ ਅਤੇ ਐਡਵੋਕੇਟ ਜਗਦੀਸ਼ ਸਿੰਘ ਸੋਢੀ ਵਿਚਕਾਰ ਸਿੱਧਾ ਮੁਕਾਬਲਾ ਹੋਇਆ। ਚੋਣ ਨਤੀਜੇ ਵਿਚ ਸਤਵੀਰ ਮਾਹੀਪਾਲ ਨੂੰ 21 ਵੋਟਾਂ, ਜਦਕਿ ਜਗਦੀਸ਼ ਸਿੰਘ ਸੋਢੀ ਨੂੰ 18 ਵੋਟਾਂ ਪ੍ਰਾਪਤ ਹੋਈਆਂ। ਇਸ ਤਰ੍ਹਾਂ ਸਤਵੀਰ ਮਾਹੀਪਾਲ 3 ਵੋਟਾਂ ਦੇ ਫਰਕ ਨਾਲ ਜੇਤੂ ਰਹਿੰਦਿਆਂ ਬਾਰ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਚੁਣੇ ਗਏ।

ਚੋਣ ਲਈ ਕੁੱਲ 40 ਵੋਟਾਂ ਪਈਆਂ, ਜਿਨ੍ਹਾਂ ਵਿੱਚੋਂ 1 ਵੋਟ ਕੈਂਸਲ ਹੋ ਗਈ। ਬਾਕੀ 39 ਵੈਧ ਵੋਟਾਂ ਵਿਚੋਂ 21 ਵੋਟਾਂ ਸਤਵੀਰ ਮਾਹੀਪਾਲ ਅਤੇ 18 ਵੋਟਾਂ ਜਗਦੀਸ਼ ਸਿੰਘ ਸੋਢੀ ਦੇ ਹੱਕ ਵਿਚ ਪਈਆਂ। ਦੋਵੇਂ ਉਮੀਦਵਾਰਾਂ ਵਿਚਕਾਰ ਮੁਕਾਬਲਾ ਇੰਨਾ ਫਸਵਾਂ ਰਿਹਾ ਕਿ ਆਖਰੀ ਨਤੀਜੇ ਤੱਕ ਜਿੱਤ-ਹਾਰ ਨੂੰ ਲੈ ਕੇ ਉਤਸੁਕਤਾ ਬਣੀ ਰਹੀ। ਨਤੀਜਾ ਐਲਾਨੇ ਜਾਣ ਤੋਂ ਬਾਅਦ ਵਕੀਲ ਭਾਈਚਾਰੇ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਵਕੀਲਾਂ ਵਲੋਂ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਸਤਵੀਰ ਮਾਹੀਪਾਲ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ ਗਈ। ਵਕੀਲ ਭਾਈਚਾਰੇ ਨੇ ਉਮੀਦ ਜਤਾਈ ਕਿ ਨਵੇਂ ਪ੍ਰਧਾਨ ਦੀ ਅਗਵਾਈ ਹੇਠ ਬਾਰ ਐਸੋਸੀਏਸ਼ਨ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਵਕੀਲਾਂ ਨਾਲ ਸਬੰਧਤ ਮਸਲਿਆਂ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ।

ਇਸ ਮੌਕੇ ਐਡਵੋਕੇਟ ਸੁਖਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਬਾਰ ਐਸੋਸੀਏਸ਼ਨ ਦਾ ਸੈਕਟਰੀ ਅਤੇ ਐਡਵੋਕੇਟ ਰਾਜਵਿੰਦਰ ਕੌਰ ਸੰਧਾ ਨੂੰ ਸਰਬਸੰਮਤੀ ਨਾਲ ਮੀਤ ਪ੍ਰਧਾਨ ਚੁਣਿਆ ਗਿਆ। ਇਸ ਤਰ੍ਹਾਂ ਐਸੋਸੀਏਸ਼ਨ ਦੀ ਨਵੀਂ ਟੀਮ ਵਿੱਚ ਸਹਿਮਤੀ ਅਤੇ ਚੋਣ ਦੋਵਾਂ ਦਾ ਸੁਮੇਲ ਦੇਖਣ ਨੂੰ ਮਿਲਿਆ।

Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਨਾਭਾ ਦੀਆਂ ਚੋਣਾਂ ਦੌਰਾਨ ਐਡਵੋਕੇਟ ਮੂੰਗੋ ਦੇ ਗਰੁੱਪ ਨੇ ਕੀਤੀ ਜਿੱਤ ਪ੍ਰਾਪਤ ਅਗਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 12 ਕਿੱਲੋ ਹੈਰੋਇਨ ਦੀ ਖੇਪ ਬਰਾਮਦ
Ad Position 24