11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਵਿਅਕਤੀ ਖਿਲਾਫ਼ ਕੇਸ ਦਰਜ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਨਾਲ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਪੁਲਿਸ ਵਲੋਂ ਗਣੇਸ਼ ਨਗਰ ਸਥਿਤ ਐਮਕੇ ਹੋਜਰੀ ਤੇ ਛਾਪਾਮਾਰੀ ਕੀਤੀ ਗਈ ਸੀ। ਪੁਲਿਸ ਦਾ ਕਹਿਣਾ ਸੀ ਕਿ ਕੰਪਨੀ ਵਲੋਂ ਅਧਿਕਾਰਿਤ ਚੇਤਨ ਬਵੇਜਾ ਦੀ ਸ਼ਿਕਾਇਤ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਸੀ ਜਦੋਂ ਪੁਲਿਸ ਨੇ ਉੱਥੇ ਛਾਪਾਮਾਰੀ ਕੀਤੀ ਤਾਂ ਹੋਜਰੀ ਦੇ ਮਾਲਕਾਂ ਦਾ ਰਿਸ਼ਤੇਦਾਰ ਆਮ ਆਦਮੀ ਪਾਰਟੀ ਦਾ ਆਗੂ ਜਸਪ੍ਰੀਤ ਸਿੰਘ ਉਰਫ ਕਾਕਾ ਮਾਛੀਵਾੜਾ ਉੱਥੇ ਆਪਣੇ ਸਾਥੀਆਂ ਨਾਲ ਆ ਗਿਆ ਅਤੇ ਉਸਦੇ ਪੁਲਿਸ ਅਧਿਕਾਰੀਆਂ ਦੇ ਕੰਮ ਕਾਜ ਵਿਚ ਰੁਕਾਵਟ ਪਾਈ ਜਿਸ ਤੇ ਪੁਲਿਸ ਵਲੋਂ ਅੱਜ ਦੇਰ ਰਾਤ ਉਸ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ।

ਦੂਜੇ ਪਾਸੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਾਕਾ ਮਾਛੀਵਾੜਾ ਨੇ ਦੱਸਿਆ ਕਿ ਪੁਲਿਸ ਵਲੋਂ ਉਨ੍ਹਾਂ ਨਾਲ ਧੱਕਾ ਕੀਤਾ ਗਿਆ ਹੈ ਜਦਕਿ ਉਨ੍ਹਾਂ ਨੇ ਪੁਲਿਸ ਦੀ ਕਾਰਵਾਈ ਵਿਚ ਕੋਈ ਵੀ ਰੁਕਾਵਟ ਨਹੀਂ ਪਾਈ। ਉਨ੍ਹਾਂ ਦੱਸਿਆ ਕਿ ਕੁਝ ਵਿਅਕਤੀਆਂ ਵਲੋਂ ਬਲੈਕਮੇਲ ਕੀਤਾ ਜਾ ਰਿਹਾ ਹੈ ਪਰ ਉਹ ਸਾਰਾ ਮਾਮਲਾ ਉੱਚ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣਗੇ। 

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਬਾਰ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਬਣੇ ਐਡਵੋਕੇਟ ਰਣਜੋਧ ਸਿੰਘ ਸਰਾਓ ਅਗਲੀ ਖ਼ਬਰ ਹਠੂਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਕਾਬੂ
Ad Position 24