11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਥਾਨਕ ਮੁਦਰਾਵਾਂ ’ਚ ਵਪਾਰ ਕਰਨ ਬ੍ਰਿਕਸ ਦੇਸ਼-ਪਿਊਸ਼ ਗੋਇਲ

ਨਵੀਂ ਦਿੱਲੀ, 11 ਸਤੰਬਰ (ਪੀ.ਟੀ.ਆਈ.)-ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਬ੍ਰਿਕਸ ਦੇ ਮੈਂਬਰ ਦੇਸ਼ਾਂ ਨੂੰ ਆਪਣੀਆਂ ਭੁਗਤਾਨ ਪ੍ਰਣਾਲੀਆਂ ਨੂੰ ਆਪਸ ’ਚ ਜੋੜਨ, ਸਥਾਨਕ ਮੁਦਰਾਵਾਂ ’ਚ ਵਪਾਰ ਉਤਸ਼ਾਹਿਤ ਕਰਨ ਤੇ ਡਿਜੀਟਲ ਵਪਾਰ ਨੂੰ ਦੁਨੀਆ ਭਰ ...

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਨਵੀਂ ਦਿੱਲੀ, 11 ਸਤੰਬਰ (ਪੀ.ਟੀ.ਆਈ.)-ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਬ੍ਰਿਕਸ ਦੇ ਮੈਂਬਰ ਦੇਸ਼ਾਂ ਨੂੰ ਆਪਣੀਆਂ ਭੁਗਤਾਨ ਪ੍ਰਣਾਲੀਆਂ ਨੂੰ ਆਪਸ ’ਚ ਜੋੜਨ, ਸਥਾਨਕ ਮੁਦਰਾਵਾਂ ’ਚ ਵਪਾਰ ਉਤਸ਼ਾਹਿਤ ਕਰਨ ਤੇ ਡਿਜੀਟਲ ਵਪਾਰ ਨੂੰ ਦੁਨੀਆ ਭਰ ’ਚ ਵਧੇਰੇ ਸੁਗਮ ਬਣਾਉਣ ਦੀ ਅਪੀਲ ਕੀਤੀ ਹੈ। ਬ੍ਰਿਕਸ ਬਿਜ਼ਨਸ ਫੋਰਮ-2026 ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੇ ਡਿਜੀਟਲ ਪਬਲਿਕ ਇਨਫਰਾਸਟਰੱਕਚਰ ਦੇ ਨਿਰਮਾਣ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਭਾਰਤ ਦਾ ਯੂਨੀਫਾਈਡ ਪੇਮੈਂਟਸ ਇੰਟਰਫੇਸ (ਯੂ.ਪੀ.ਆਈ.) ਸਾਲਾਨਾ 250 ਅਰਬ ਤੋਂ ਵੱਧ ਲੈਣ-ਦੇਣ ਦਾ ਅੰਕੜਾ ਪਾਰ ਕਰ ਚੁੱਕਾ ਹੈ।

ਦੁਨੀਆ ਭਰ ’ਚ ਮਾਤਰਾ ਦੇ ਹਿਸਾਬ ਨਾਲ ਹੋਣ ਵਾਲੇ ਲੈਣ-ਦੇਣ ’ਚ ਇਸ ਦੀ ਹਿੱਸੇਦਾਰੀ ਅੱਧ ਤੋਂ ਵੀ ਵੱਧ ਹੈ। ਗੋਇਲ ਨੇ ਕਿਹਾ ਕਿ ਇਸ ਸਮੇਂ ਯੂ.ਪੀ.ਆਈ. ਨੂੰ 11 ਦੇਸ਼ਾਂ ’ਚ ਸਵੀਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਬ੍ਰਿਕਸ ਮੈਂਬਰ ਤੇ ਭਾਈਵਾਲ ਦੇਸ਼ਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਭੁਗਤਾਨ ਪ੍ਰਣਾਲੀਆਂ ਨੂੰ ਆਪਸ ’ਚ ਜੋੜਨ, ਇਕ-ਦੂਜੇ ਦੀਆਂ ਸਥਾਨਕ ਮੁਦਰਾਵਾਂ ’ਚ ਵਪਾਰ ਕਰਨ, ਡਿਜੀਟਲ ਵਪਾਰ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਤੇ ਭਵਿੱਖ ਦੀਆਂ ਉਭਰਦੀਆਂ ਤਕਨੀਕਾਂ ਲਈ ਮਿਲ ਕੇ ਕੰਮ ਕਰਨ।

Ad Position 22
No active advertisement
ਪਿਛਲੀ ਖ਼ਬਰ ਕਠੂਆ ’ਚ ਪਾਕਿ ਘੁਸਪੈਠੀਆ ਗ੍ਰਿਫ਼ਤਾਰ ਅਗਲੀ ਖ਼ਬਰ ਇਜ਼ਰਾਈਲ ਵਲੋਂ ਲਿਬਨਾਨ ’ਚ ਹਿਜ਼ਬੁੱਲ੍ਹਾ ਦੀ 2 ਕਿ.ਮੀ. ਤੋਂ ਵੱਧ ਲੰਬੀ ਸੁਰੰਗ ਧਮਾਕੇ ਨਾਲ ਤਬਾਹ
Ad Position 24