11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਭਾਜਪਾ ਸੰਸਦ ਮੈਂਬਰ ਦਿਨੇਸ਼ ਸ਼ਰਮਾ ਨੇ ਰਾਜ ਸਭਾ ਤੋਂ ਅਸਤੀਫ਼ਾ ਦਿੱਤਾ

ਨਵੀਂ ਦਿੱਲੀ, 11 ਸਤੰਬਰ (ਪੀ.ਟੀ.ਆਈ.)-ਭਾਜਪਾ ਆਗੂ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਉਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਕਿਉਂਕਿ ਉਨ੍ਹਾਂ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ...

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਨਵੀਂ ਦਿੱਲੀ, 11 ਸਤੰਬਰ (ਪੀ.ਟੀ.ਆਈ.)-ਭਾਜਪਾ ਆਗੂ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਉਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਕਿਉਂਕਿ ਉਨ੍ਹਾਂ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਜ ਸਭਾ ਦੇ ਚੇਅਰਮੈਨ ਸੀ. ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ ਅਤੇ ਉਨ੍ਹਾਂ ਦੀ ਸੀਟ ਖਾਲੀ ਐਲਾਨ ਦਿੱਤੀ ਹੈ।
 
ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਰਹੇ ਸ਼ਰਮਾ ਨੇ ਚੇਅਰਮੈਨ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਉੱਚ ਸਦਨ ਤੋਂ ਆਪਣਾ ਅਸਤੀਫ਼ਾ ਸੌਂਪਿਆ। ਸ਼ਰਮਾ ਨੂੰ 5 ਸਤੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਸ਼ਰਮਾ ਐਡਮਿਰਲ ਡੀ ਕੇ ਜੋਸ਼ੀ (ਸੇਵਾ-ਮੁਕਤ) ਦੀ ਥਾਂ ਲੈਣਗੇ, ਜਿਨ੍ਹਾਂ ਨੇ 8 ਅਕਤੂਬਰ, 2017 ਨੂੰ ਅਹੁਦਾ ਸੰਭਾਲਿਆ ਸੀ। 62 ਸਾਲਾ ਸ਼ਰਮਾ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਨ੍ਹਾਂ ਦਾ ਰਾਜ ਸਭਾ ਕਾਰਜਕਾਲ 25 ਨਵੰਬਰ ਨੂੰ ਖਤਮ ਹੋਣਾ ਸੀ। ਉਹ ਰਾਜ ਸਭਾ ਦੇ ਉਪ ਚੇਅਰਪਰਸਨ ਵੀ ਰਹੇ ਸਨ।
Ad Position 22
No active advertisement
ਅਗਲੀ ਖ਼ਬਰ ਮੋਦੀ ਵਲੋਂ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਗੱਲਬਾਤ
Ad Position 24