12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕੈਲਗਰੀ ਵਿਚ ਦੱਖਣੀ ਏਸ਼ੀਆਈ ਭਾਈਚਾਰੇ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ 3 ਵਿਅਕਤੀ

ਕੈਲਗਰੀ, 12 ਸਤੰਬਰ (ਜਸਜੀਤ ਸਿੰਘ ਧਾਮੀ)- ਕੈਲਗਰੀ ਵਿਚ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਜਾ ਰਹੀਆਂ ਫਿਰੌਤੀ ਦੀਆਂ ਘਟਨਾਵਾਂ ਦੀ ਲੜੀ ਵਿਚ,ਦੋ ਬਾਲਗਾਂ ਅਤੇ ਇਕ ਨਾਬਾਲਗ ’ਤੇ ਦੋਸ਼ ਲਗਾਏ ਗਏ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਕੈਲਗਰੀ, 12 ਸਤੰਬਰ (ਜਸਜੀਤ ਸਿੰਘ ਧਾਮੀ)- ਕੈਲਗਰੀ ਵਿਚ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਜਾ ਰਹੀਆਂ ਫਿਰੌਤੀ ਦੀਆਂ ਘਟਨਾਵਾਂ ਦੀ ਲੜੀ ਵਿਚ,ਦੋ ਬਾਲਗਾਂ ਅਤੇ ਇਕ ਨਾਬਾਲਗ ’ਤੇ ਦੋਸ਼ ਲਗਾਏ ਗਏ ਹਨ। ਕੈਲਗਰੀ ਪੁਲਿਸ ਨੇ ਦੱਸਿਆ ਕਿ ਇਹ ਤਿੰਨੇ ਵਿਅਕਤੀ ਇਸ ਸਾਲ ਦੇ ਸ਼ੁਰੂ ਵਿਚ ਕੈਲਗਰੀ ਦੀ ਇਕ ਔਰਤ ਨੂੰ ਡਰਾਉਣ-ਧਮਕਾਉਣ ਵਿਚ ਸ਼ਾਮਿਲ ਸਨ| ਇਸ ਘਟਨਾ ਦੇ ਨਤੀਜੇ ਵਜੋਂ ਉਸ ਦੇ ਘਰ ਦੇ ਬਾਹਰ ਗੋਲੀ ਚੱਲਣ ਦੀ ਘਟਨਾ ਵਾਪਰੀ ਸੀ। ਪੁਲਿਸ ਨੇ ਦੱਸਿਆ ਕਿ ਕੈਲਗਰੀ ਦੇ ਨਾਲ ਲੱਗਦੇ ਸ਼ਹਿਰ ਚੈਸਟਰਮੀਅਰ ਦੀ ਰਹਿਣ ਵਾਲੀ 23 ਸਾਲਾ ਕਨੂਰੀਤ ਕੌਰ ਅਤੇ ਇਕ 17 ਸਾਲਾ ਲੜਕਾ (ਜਿਸਦਾ ਨਾਮ ਯੂਥ ਕ੍ਰਿਮੀਨਲ ਜਸਟਿਸ ਐਕਟ ਤਹਿਤ ਜਨਤਕ ਨਹੀਂ ਕੀਤਾ ਜਾ ਸਕਦਾ) ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ’ਤੇ ਫਿਰੌਤੀ ਮੰਗਣ ਦਾ ਦੋਸ਼ ਲਗਾਇਆ ਗਿਆ ਹੈ| ਜਦਕਿ ਤੀਜਾ ਸ਼ੱਕੀ, 21 ਸਾਲਾ ਤਨਵੀਰ ਸਿੰਘ ਅਜੇ ਵੀ ਫਰਾਰ ਹੈ। ਪੁਲਿਸ ਅਨੁਸਾਰ ਔਰਤ ਨੂੰ 25 ਮਾਰਚ ਤੋਂ ਵਟਸਐਪ ਰਾਹੀਂ ਪੈਸਿਆਂ ਦੀ ਮੰਗ ਵਾਲੇ ਸੰਦੇਸ਼ ਮਿਲਣੇ ਸ਼ੁਰੂ ਹੋਏ, ਇਨ੍ਹਾਂ ਸੰਦੇਸ਼ਾਂ ਵਿਚ ਉਸਦਾ ਪੂਰਾ ਨਾਮ, ਪਤਾ, ਕਾਰੋਬਾਰੀ ਵੇਰਵੇ ਅਤੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਸ਼ਾਮਿਲ ਸੀ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੇ ਪੀੜਤ ਔਰਤ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹਿੰਸਾ ਦੀਆਂ ਸਪੱਸ਼ਟ ਧਮਕੀਆਂ ਦਿੱਤੀਆਂ।ਪਹਿਲੀ ਵਾਰ ਸੰਪਰਕ ਕੀਤੇ ਜਾਣ ਤੋਂ ਲਗਭਗ 12 ਘੰਟੇ ਬਾਅਦ ਇਕ ਅਣ-ਪਛਾਤੇ ਸ਼ੱਕੀ ਵਿਅਕਤੀ ਨੇ ਸਕਾਈਵਿਊ ਰੈਂਚ ਨੌਰਥ-ਈਸਟ ਸਥਿਤ ਪੀੜਤ ਦੇ ਘਰ ਤੇ ਗੋਲੀ ਚਲਾਈ ਅਤੇ ਫਿਰ ਗੱਡੀ ਵਿਚ ਸਵਾਰ ਹੋ ਕੇ ਫਰਾਰ ਹੋ ਗਿਆ।ਪੁਲਿਸ ਦਾ ਕਹਿਣਾ ਹੈ ਕਿ 17 ਸਾਲਾ ਨੌਜਵਾਨ ਨੂੰ 29 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ’ਤੇ ਪੀੜਤ ਅਤੇ ਉਸ ਨੂੰ ਧਮਕੀਆਂ ਦੇਣ ਵਾਲਿਆਂ ਵਿਚਕਾਰ ਸੰਚਾਰ ਵਿਚ ਮਦਦ ਕਰਨ ਦਾ ਦੋਸ਼ ਹੈ।ਕਨੂਰੀਤ ਕੌਰ ਨੂੰ 8 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸ ’ਤੇ ਕਥਿਤ ਤੌਰ ’ਤੇ ਅਜਿਹੀ ਜਾਣਕਾਰੀ ਮੁਹੱਈਆ ਕਰਵਾਉਣ ਦਾ ਦੋਸ਼ ਹੈ, ਜਿਸ ਨਾਲ ਸ਼ੱਕੀ ਵਿਅਕਤੀ ਪੀੜਤ ਦੀ ਪਛਾਣ ਕਰਨ, ਉਸ ਦਾ ਪਤਾ ਲਗਾਉਣ ਅਤੇ ਉਸ ਨੂੰ ਡਰਾਉਣ-ਧਮਕਾਉਣ ਦੇ ਯੋਗ ਹੋਏ।ਦੋਵਾਂ ਨੂੰ ਹਿਰਾਸਤ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਕਨੂਰੀਤ ਕੌਰ 6 ਅਕਤੂਬਰ ਨੂੰ ਅਦਾਲਤ ਵਿਚ ਪੇਸ਼ ਹੋਵੇਗੀ।ਪੁਲਿਸ ਦੇ ਕਹਿਣ ਮੁਤਾਬਕ ਜੂਨ ਮਹੀਨੇ ਤੋ ਬਾਅਦ ਫਰੌਤੀਆਂ ਦੀਆਂ ਘਟਨਾਵਾਂ ਘੱਟੀਆ ਹਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਅਗਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24