12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੜਕ ਹਾਦਸੇ ਵਿਚ ਮੋਟਰਸਾਇਕਲ ਸਵਾਰ ਬਜ਼ੁਰਗ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ),12 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਬਾਅਦ ਦੁਪਹਿਰ ਚੱਠੇ ਨਨਹੇੜਾ-ਛਾਹੜ ਸੜਕ ਤੇ ਹੋਏ ਹਾਦਸੇ ਦੌਰਾਨ....

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ),12 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਬਾਅਦ ਦੁਪਹਿਰ ਚੱਠੇ ਨਨਹੇੜਾ-ਛਾਹੜ ਸੜਕ ਤੇ ਹੋਏ ਹਾਦਸੇ ਦੌਰਾਨ ਇਕ ਮੋਟਰਸਾਇਕਲ ਸਵਾਰ ਬਜ਼ੁਰਗ ਦੀ ਮੌਤ ਹੋ ਗਈ ਜਦਿਕ ਮੋਟਰਸਾਇਕਲ ਚਾਲਕ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਗੁਲਾਬ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਪਿੰਡ ਦੇ ਇਕ ਹੋਰ ਵਿਅਕਤੀ ਨਾਲ ਮੋਟਰਸਾਇਕਲ 'ਤੇ ਦਵਾਈ ਲੈਣ ਜਾ ਰਹੇ ਸਨ।

ਅੱਜ ਬਾਅਦ ਦੁਪਹਿਰ ਕਰੀਬ ਸਵਾ ਕੁ ਤਿੰਨ ਵਜੇ ਚੱਠੇ ਨਨਹੇੜਾ-ਛਾਹੜ ਰੋਡ 'ਤੇ ਪਿੰਡ ਛਾਹੜ ਦੇ ਸ਼ੈਲਰ ਨੇੜੇ ਅੱਗਿਉਂ ਆ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ।ਜਿਸ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਇਲਾਜ ਲਈ ਦੋਵਾਂ ਨੂੰ ਸੁਨਾਮ ਦੇ ਇਕ ਨਿਜੀ ਹਸਪਤਾਲ ਵਿਚ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਹਾਲਤ ਨਾਜ਼ੁਕ ਵੇਖਦੇ ਹੋਏ ਮੇਰੇ ਪਿਤਾ ਭੋਲਾ ਦਾਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਵਿਚ ਭੇਜ ਦਿੱਤਾ ਗਿਆ।

ਜਿੱਥੇ ਮੇਰੇ ਪਿਤਾ ਭੋਲਾ ਦਾਸ (75) ਪੁੱਤਰ ਮੰਗਲ ਦਾਸ ਵਾਸੀ ਪਿੰਡ ਛਾਹੜ ਦੀ ਪਹੁੰਚਦਿਆਂ ਹੀ ਮੌਤ ਹੋ ਗਈ ਜਦਕਿ ਗੰਭੀਰ ਜ਼ਖ਼ਮੀ ਪਾਲਾ ਸਿੰਘ ਨੂੰ ਡਾਕਟਰਾਂ ਵਲੋਂ ਇਲਾਜ ਲਈ ਡੀ. ਐਮ. ਸੀ. ਹਸਪਤਾਲ ਲੁਧਿਆਣਾ ਭੇਜ ਦਿੱਤਾ ਗਿਆ। ਇਸ ਸਬੰਧੀ ਜਦੋਂ ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਖੁਸ਼ਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੁਦੱਈਆਂ ਦੇ ਬਿਆਨਾਂ ਅਨੁਸਾਰ ਜੋ ਵੀ ਗੱਲ ਸਾਹਮਣੇ ਆਵੇਗੀ ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਚੀਮਾ ਤੇ ਬੇਬੁਨਿਆਦ ਦੋਸ਼ ਲਾਉਣੇ ਮਾੜੀ ਰਾਜਨੀਤੀ - ਝਨੇੜੀ ਅਗਲੀ ਖ਼ਬਰ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
Ad Position 24