12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰਦਰਸ਼ਨ

ਲੁਧਿਆਣਾ, 12 ਸਤੰਬਰ (ਰੂਪੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਰਣਜੀਤ...

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਲੁਧਿਆਣਾ, 12 ਸਤੰਬਰ (ਰੂਪੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਰਣਜੀਤ ਸਿੰਘ ਢਿੱਲੋ ਦੀ ਅਗਵਾਈ ਵਿਚ ਅੱਜ ਲੁਧਿਆਣਾ ਦੇ ਹਲਕਾ ਪੂਰਵੀ ਦੇ ਰਾਹੋਂ ਰੋਡ ਦੀ ਖਸਤਾ ਹਾਲਤ ਨੂੰ ਲੈ ਕੇ ਕੈਂਡਲ ਮਾਰਚ ਕੱਢ ਕੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਸੰਖਿਆ ਵਿਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਸਰਕਾਰ ਦੇ ਕਾਰਜ ਪ੍ਰਣਾਲੀ ਤੇ ਸਵਾਲ ਚੁੱਕੇ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਨਾਲ ਬਹੁਤ ਸਾਰੇ ਵਾਅਦੇ ਕਰਕੇ ਸੱਤਾ ਵਿਚ ਆਈ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਸਹੀ ਸੜਕਾਂ ਉਪਲਬਧ ਨਹੀਂ ਕਰਵਾ ਰਹੀ ਜਿਸ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਪਾਈ ਹੈ ਤੇ ਸਿਰਫ਼ ਦਿਖਾਵਾ ਕਰ ਰਹੀ ਹੈ ਅਤੇ ਸਰਕਾਰ ਦੇ ਇਨ੍ਹਾਂ ਦਿਖਾਵਿਆਂ ਦਾ ਜਵਾਬ ਪੰਜਾਬ ਦੀ ਜਨਤਾ 2027 ਦੇ ਵਿਧਾਨ ਸਭਾ ਚੋਣਾਂ ਵਿਚ ਦੇਵੇਗੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਦਿਨੀਂ ਪ੍ਰਦਰਸ਼ਨ ਕੀਤਾ ਸੀ ਜਿਸ ਤੋਂ ਬਾਅਦ ਇਕ ਇਲਾਕਿਆਂ ਦੇ ਰੁਕੇ ਹੋਏ ਕੰਮ ਨੂੰ ਜਲਦੀ ਹੀ ਪੂਰਾ ਕਰ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਕੈਨੇਡੀਅਨ ਐਮ.ਪੀ. ਖੰਨਾ ਦੇ ਰਿਸ਼ਤੇਦਾਰ ਦੇ ਘਰ ਲੱਖਾਂ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਅਗਲੀ ਖ਼ਬਰ ਮਿੰਨੀ ਸਹਾਰਾ ਵੈਲਫੇਅਰ ਕਲੱਬ ਵਲੋਂ ਮਰੀਜ਼ਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ
Ad Position 24