12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਰਹੱਦੀ ਪਿੰਡ ਭੱਗੂਪੁਰ ਛੰਨਾ ਵਿਖੇ ਰਸਤੇ ਦੇ ਵਿਵਾਦ ਨੂੰ ਲੈ ਕੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਕਈ ਜ਼ਖਮੀ

ਚੋਗਾਵਾਂ/ਅੰਮ੍ਰਿਤਸਰ, 12 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਸਰਹੱਦੀ ਪਿੰਡ...

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਚੋਗਾਵਾਂ/ਅੰਮ੍ਰਿਤਸਰ, 12 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਭੱਗੂਪੁਰ ਛੰਨਾ ਵਿਖੇ ਰਸਤੇ ਨੂੰ ਲੈ ਕੇ ਹੋਈ ਤਕਰਾਰ ਦੌਰਾਨ ਅੰਨ੍ਹੇਵਾਹ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਿੰਸਕ ਘਟਨਾ ਵਿਚ ਕਈ ਲੋਕ ਜ਼ਖ਼ਮੀ ਹੋਏ ਹਨ। ਘਰਾਂ ਸਮੇਤ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧੀ ਪਿੰਡ ਭੱਗੂਪੁਰ ਛੰਨਾ ਦੇ ਸਾਬਕਾ ਸਰਪੰਚ ਲਖਵਿੰਦਰ ਸਿੰਘ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਬਾਹਰ ਉਨ੍ਹਾਂ ਦੀ ਪਿਤਾ-ਪੁਰਖੀ ਜ਼ਮੀਨ ਹੈ। ਉਨ੍ਹਾਂ ਆਰੋਪ ਲਗਾਇਆ ਕਿ ਪਿੰਡ ਦੇ ਹੀ ਸੁਬੇਗ ਸਿੰਘ, ਲੱਖਾ ਸਿੰਘ, ਜਿੰਦਰ ਸਿੰਘ, ਗੋਰੂ, ਕਾਲੂ, ਘੁੱਲਾਂ ਸਿੰਘ ਅਤੇ ਭੱਟੋ ਸਿੰਘ ਨੇ ਕਰੀਬ 40-50 ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨਾਲ ਮਿਲ ਕੇ 315 ਬੋਰ ਦੀਆਂ ਰਾਈਫਲਾਂ ਨਾਲ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ।

ਹਮਲੇ ਦੌਰਾਨ ਘਰ ਵਿਚ ਮੌਜੂਦ ਔਰਤਾਂ ਨੇ ਲੁੱਕ ਕੇ ਮੁਸ਼ਕਿਲ ਨਾਲ ਜਾਨ ਬਚਾਈ। ਗੋਲੀਬਾਰੀ ਕਾਰਨ ਘਰ ਦਾ ਭਾਰੀ ਨੁਕਸਾਨ ਹੋਇਆ ਅਤੇ ਟ੍ਰੈਕਟਰਾਂ ਦੇ ਟਾਇਰ ਵੀ ਪਾੜ ਦਿੱਤੇ ਗਏ। ਇਸ ਘਟਨਾ ਵਿਚ ਉਨ੍ਹਾਂ ਦਾ ਭਤੀਜਾ ਰਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਲੋਪੋਕੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਵਿਖੇ ਇਲਾਜ ਲਈ ਰੈਫ਼ਰ ਕੀਤਾ ਗਿਆ ਹੈ।

ਇਸ ਸਬੰਧੀ ਦੂਜੀ ਧਿਰ ਦੇ ਸੁਬੇਗ ਸਿੰਘ ਅਤੇ ਲੱਖਾ ਸਿੰਘ ਦੇ ਧੜੇ ਨੇ ਇਨ੍ਹਾਂ ਸਾਰੇ ਆਰੋਪਾਂ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਕਿਹਾ ਕਿ ਲਖਵਿੰਦਰ ਸਿੰਘ ਦੇ ਧੜੇ ਨੇ ਉਨ੍ਹਾਂ ਦਾ ਪੁਰਾਣਾ ਰਸਤਾ ਵਾਹ ਦਿੱਤਾ ਸੀ। ਲਖਵਿੰਦਰ ਸਿੰਘ ਧਿਰ ਨੇ ਇਕੱਠੇ ਹੋ ਉਨ੍ਹਾਂ ਦੇ ਘਰ 'ਤੇ ਗੋਲੀਆਂ ਨਾਲ ਹਮਲਾ ਕੀਤਾ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਦੇ 3 ਤੋਂ 4 ਵਿਅਕਤੀ ਜ਼ਖ਼ਮੀ ਹੋਏ ਹਨ।

 ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਜਗਬੀਰ ਸਿੰਘ ਔਲਖ ਪੁਲਿਸ ਫੋਰਸ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਨੂੰ ਸ਼ਾਂਤ ਕਰਵਾਇਆ। ਡੀ.ਐਸ.ਪੀ. ਔਲਖ ਨੇ ਦੱਸਿਆ ਕਿ ਪੁਲਿਸ ਵਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਹੈ। ਗੋਲੀਆਂ ਦੋਵਾਂ ਧਿਰਾਂ ਵਲੋਂ ਚੱਲੀਆਂ। ਜ਼ਖ਼ਮੀਆਂ ਬਾਰੇ ਅਜੇ ਕੋਈ ਵੀ ਰਿਪੋਰਟ ਜਾਂ ਬਿਆਨ ਦਰਜ ਨਹੀਂ ਕਰਵਾਇਆ ਗਿਆ। ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਮੌਕੇ ਆਤਿਸ਼ਬਾਜੀ ਤੇ ਦੀਪਮਾਲਾ ਦੇਖਣ ਲਈ ਸੰਗਤਾਂ ਦਾ ਭਾਰੀ ਇਕੱਠ ਅਗਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਚੌਥੀ ਬੱਸ ਰਵਾਨਾ
Ad Position 24