29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ 1,051 ਮੈਗਾਵਾਟ ਘੱਟ ਬਿਜਲੀ ਮਿਲਣ ਦਾ ਕੀਤਾ ਦਾਅਵਾ

ਚੰਡੀਗੜ੍ਹ, 12 ਸਤੰਬਰ- ਪੰਜਾਬ ਵਿਚ ਬਿਜਲੀ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਸੂਬੇ ਦੇ ਕਈ...

Ad Position 21
No active advertisement
ਅਜੀਤ ਡੈਸਕ 12-09-2026

ਚੰਡੀਗੜ੍ਹ, 12 ਸਤੰਬਰ- ਪੰਜਾਬ ਵਿਚ ਬਿਜਲੀ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਸੂਬੇ ਦੇ ਕਈ ਉਦਯੋਗਿਕ ਅਤੇ ਘਰੇਲੂ ਖੇਤਰਾਂ ਵਿਚ ਲੰਬੇ ਸਮੇਂ ਤੱਕ ਲੱਗ ਰਹੇ ਪਾਵਰ ਕੱਟਾਂ ਕਾਰਨ ਆਮ ਲੋਕਾਂ ਦੇ ਨਾਲ-ਨਾਲ ਉਦਯੋਗਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਦਾਅਵਾ ਕੀਤਾ ਹੈ ਕਿ ਮੌਜੂਦਾ ਬਿਜਲੀ ਸੰਕਟ ਨੂੰ ਇਕ-ਦੋ ਦਿਨਾਂ ਵਿਚ ਹੱਲ ਕਰ ਲਿਆ ਜਾਵੇਗਾ।

ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਸੰਪਰਕ ਵਿਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿਚੋਂ ਉਸ ਦੇ ਨਿਰਧਾਰਤ ਹਿੱਸੇ ਨਾਲੋਂ ਘੱਟ ਬਿਜਲੀ ਮਿਲ ਰਹੀ ਹੈ। ਉਨ੍ਹਾਂ ਮੁਤਾਬਕ ਸੂਬੇ ਨੂੰ ਇਸ ਸਮੇਂ ਲਗਭਗ 1,051 ਮੈਗਾਵਾਟ ਘੱਟ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਸਪਲਾਈ ’ਤੇ ਦਬਾਅ ਵਧਿਆ ਹੈ।

ਸੌਂਦ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ਸਬੰਧੀ ਕੇਂਦਰੀ ਬਿਜਲੀ ਮੰਤਰੀ ਨੂੰ ਲਿਖਤੀ ਅਪੀਲ ਭੇਜ ਕੇ ਪੰਜਾਬ ਨੂੰ ਕੇਂਦਰੀ ਪੂਲ ਵਿਚੋਂ ਉਸ ਦਾ ਪੂਰਾ ਹਿੱਸਾ ਤੁਰੰਤ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਸੂਬੇ ਨੂੰ ਬਣਦਾ ਬਿਜਲੀ ਹਿੱਸਾ ਮਿਲ ਜਾਂਦਾ ਹੈ ਤਾਂ ਸੰਕਟ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਕਿਸਾਨਾਂ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ। ਇਸ ਦੇ ਨਾਲ ਹੀ ਉਦਯੋਗਿਕ ਗਤੀਵਿਧੀਆਂ ਅਤੇ ਸੂਬੇ ਦੀ ਆਰਥਿਕਤਾ ਲਈ ਵੀ ਬਿਜਲੀ ਦੀ ਲਗਾਤਾਰ ਉਪਲਬਧਤਾ ਮਹੱਤਵਪੂਰਨ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਸੰਕਟ ਦੇ ਹੱਲ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮਕਬੂਲਪੁਰਾ ’ਚ ਪੁਲਿਸ ਦੀ ਵੱਡੀ ਕਾਰਵਾਈ, 25 ਮਾਮਲੇ ਦਰਜ, 29 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਹੋਰ ਰਾਜਸੀ ਆਗੂ ਬਾਜਵਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ
Ad Position 24