ਮਕਬੂਲਪੁਰਾ (ਅੰਮ੍ਰਿਤਸਰ), 12 ਸਤੰਬਰ- ਸਮਾਜ-ਵਿਰੋਧੀ ਅਨਸਰਾਂ 'ਤੇ ਸਖ਼ਤ ਕਾਰਵਾਈ ਕਰਨ ਅਤੇ ਆਮ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ, ਏ.ਡੀ.ਜੀ.ਪੀ./ਐੱਸ.ਏ.ਪੀ ਅਤੇ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵਲੋਂ ਮਕਬੂਲਪੁਰਾ ਇਲਾਕੇ ਵਿਚ ਵੱਡੇ ਪੱਧਰ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਗਈ।
ਇਸ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ। ਕੁੱਲ 25 ਮਾਮਲੇ ਦਰਜ ਕੀਤੇ ਗਏ ਅਤੇ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ 7.014 ਕਿਲੋਗ੍ਰਾਮ ਹੈਰੋਇਨ, 4.200 ਕਿਲੋਗ੍ਰਾਮ ਅਫੀਮ, ਇਕ .30-ਬੋਰ ਦਾ ਪਿਸਤੌਲ ਅਤੇ ਇਕ ਮੋਬਾਈਲ ਫੋਨ ਵੀ ਬਰਾਮਦ ਕੀਤਾ।