29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ

ਬਰਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਲਾਡੀ/ਨਰਿੰਦਰ ਅਰੋੜਾ) - ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਪਿੰਡ ਫਰਵਾਹੀ ਵਿਖੇ ਬੀਤੀ ਰਾਤ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਸਰਪੰਚ...

Ad Position 21
No active advertisement
ਅਜੀਤ ਡੈਸਕ 13-09-2026

ਬਰਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਲਾਡੀ/ਨਰਿੰਦਰ ਅਰੋੜਾ) - ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਪਿੰਡ ਫਰਵਾਹੀ ਵਿਖੇ ਬੀਤੀ ਰਾਤ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਸਰਪੰਚ ਜਗਸੀਰ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ 12 ਵਜੇ ਦੇ ਕਰੀਬ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਜਿਨ੍ਹਾਂ ਨੇ ਮੂੰਹ ਬੰਨੇ ਹੋਏ ਸਨ ਵਲੋਂ ਗਾਇਕ ਗੁਲਾਬ ਸਿੱਧੂ ਦੇ ਘਰ ਉੱਪਰ 10 ਤੋਂ 12 ਰਾਊਂਡ ਫਾਇਰਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗੁਲਾਬ ਸਿੱਧੂ ਆਪ ਤਾਂ ਘਰ ਵਿਚ ਮੌਜੂਦ ਨਹੀਂ ਸਨ ਕਿਉਂਕਿ ਉਹ ਟੂਰ ਪ੍ਰੋਗਰਾਮਾਂ ਉੱਪਰ ਹਨ, ਲੇਕਿਨ ਉਨ੍ਹਾਂ ਦਾ ਸਾਰਾ ਪਰਿਵਾਰ ਘਰ ਵਿਚ ਹੀ ਸੀ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਪਿੰਡ ਵਿਚ ਸਹਿਮ ਦਾ ਮਾਹੌਲ ਹੈ। ਪੁਲਿਸ ਪ੍ਰਸ਼ਾਸਨ ਨੂੰ ਤੁਰੰਤ ਅਜਿਹੇ ਅਨਸਰਾਂ ਉੱਪਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਗੁਲਾਬ ਸਿੱਧੂ ਦੇ ਘਰ ਉੱਪਰ ਫਾਇਰਿੰਗ ਕੀਤੇ ਜਾਣ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਡਾ. ਬਲਜੀਤ ਕੌਰ ਨੇ ਮੀਂਹ ਦੌਰਾਨ ਨੁਕਸਾਨੇ ਗਏ ਘਰਾਂ ਦੇ ਪਰਿਵਾਰਾਂ ਨੂੰ ਵੰਡੀ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਅਗਲੀ ਖ਼ਬਰ ਅੱਤਵਾਦ ਨਾਲ ਸੰਬੰਧਿਤ ਮਾਮਲੇ ਚ ਕਾਊਂਟਰ ਇੰਟੈਲੀਜੈਂਸ ਕਸ਼ਮੀਰ ਵਲੋਂ ਛਾਪੇਮਾਰੀ
Ad Position 24