13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅੰਮ੍ਰਿਤਸਰ ਤੋਂ ਨਿਊਯਾਰਕ ਤੱਕ ਪਹੁੰਚੀ ਗੁਰੂ ਨਗਰੀ ਦੇ 450 ਸਾਲਾ ਵਿਰਾਸਤ ਦੀ ਗੂੰਜ

ਅੰਮ੍ਰਿਤਸਰ, 13 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਾਮ ਹੁਣ ਅਮਰੀਕਾ ਦੇ ਅਹਿਮ ਸਿਆਸੀ ਮੰਚਾਂ ਤੱਕ ਵੀ ਪਹੁੰਚ ਰਿਹਾ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਅੰਮ੍ਰਿਤਸਰ, 13 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਾਮ ਹੁਣ ਅਮਰੀਕਾ ਦੇ ਅਹਿਮ ਸਿਆਸੀ ਮੰਚਾਂ ਤੱਕ ਵੀ ਪਹੁੰਚ ਰਿਹਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਬ੍ਰਾਂਡ ਅੰਬੈਸਡਰ ਐਡਵੋਕੇਟ ਜਸਪ੍ਰੀਤ ਸਿੰਘ ਨੇ ਨਿਊਯਾਰਕ ਵਿਖੇ ਅਮਰੀਕਾ ਦੇ ਪ੍ਰਮੁੱਖ ਸਿਆਸੀ ਆਗੂਆਂ ਨਾਲ ਮੁਲਾਕਾਤ ਦੌਰਾਨ ਯੂਨੀਵਰਸਿਟੀ ਦੀਆਂ ਅਕਾਦਮਿਕ, ਖੋਜ ਅਤੇ ਕੌਮਾਂਤਰੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ 450ਵੀਂ ਸਥਾਪਨਾ ਵਰ੍ਹੇਗੰਢ ਨੂੰ ਵੱਡੇ ਪੱਧਰ ਤੇ ਮਨਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕੀਤੀ ਜਾ ਰਹੀ ਪਹਿਲ  ‘ਅੰਮ੍ਰਿਤਸਰ-450’ ਬਾਰੇ ਵੀ ਵਿਸਥਾਰ ਨਾਲ ਦੱਸਿਆ।
ਅਮਰੀਕੀ ਪ੍ਰਤੀਨਿਧੀ ਸਭਾ ’ਚ ਡੈਮੋਕ੍ਰੈਟਿਕ ਪਾਰਟੀ ਦੇ ਆਗੂ ਹਕੀਮ ਜੈਫਰੀਜ਼ ਵਲੋਂ ਕਰਵਾਏ ਗਏ ਡਿਨਰ ਦੌਰਾਨ ਜਸਪ੍ਰੀਤ ਸਿੰਘ ਨੇ ਉਨ੍ਹਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕਾਦਮਿਕ ਅਤੇ ਖੋਜ ਪ੍ਰਾਪਤੀਆਂ ਦੇ ਨਾਲ-ਨਾਲ ਯੂਨੀਵਰਸਿਟੀ ਵਲੋਂ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਯਾਦਗਾਰ ਬਣਾਉਣ ਲਈ ਉਲੀਕੇ ਜਾ ਰਹੇ ਵੱਖ-ਵੱਖ ਅਕਾਦਮਿਕ, ਸੱਭਿਆਚਾਰਕ ਅਤੇ ਕੌਮਾਂਤਰੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ।
ਇਸ ਦੌਰਾਨ ਜਸਪ੍ਰੀਤ ਸਿੰਘ ਨੇ ਦੱਸਿਆ ਕਿ ‘ਅੰਮ੍ਰਿਤਸਰ-450’ ਤਹਿਤ ਦੁਨੀਆ ਭਰ ਦੇ ਵਿਦਵਾਨਾਂ, ਵਿੱਦਿਅਕ ਸੰਸਥਾਵਾਂ, ਭਾਈਚਾਰਕ ਆਗੂਆਂ ਅਤੇ ਪੰਜਾਬੀ ਤੇ ਸਿੱਖ ਡਾਇਸਪੋਰਾ ਨੂੰ ਇਕ ਸਾਂਝੇ ਮੰਚ ’ਤੇ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਪਹਿਲ ਦਾ ਮਕਸਦ ਅੰਮ੍ਰਿਤਸਰ ਦੀ ਅਮੀਰ ਵਿਰਾਸਤ ਨੂੰ ਯਾਦ ਕਰਨ ਦੇ ਨਾਲ-ਨਾਲ ਸ਼ਹਿਰ ਦੇ ਭਵਿੱਖ ਲਈ ਵੀ ਇਕ ਦੂਰਦਰਸ਼ੀ ਦਿਸ਼ਾ ਤੈਅ ਕਰਨਾ ਹੈ।
ਡਿਨਰ ਦੌਰਾਨ ਜਸਪ੍ਰੀਤ ਸਿੰਘ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਕਾਂਗਰਸ ਮੈਂਬਰ ਜੋਸ਼ ਗੌਟਹਾਈਮਰ ਨਾਲ ਵੀ ਗੱਲਬਾਤ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਸਿੱਖ ਭਾਈਚਾਰੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ, ਇਮੀਗ੍ਰੇਸ਼ਨ ਅਤੇ ਟਰੱਕ ਡਰਾਈਵਰਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਜਸਪ੍ਰੀਤ ਸਿੰਘ ਵਲੋਂ ਕੌਮਾਂਤਰੀ ਪੱਧਰ ’ਤੇ ਯੂਨੀਵਰਸਿਟੀ ਅਤੇ ਅੰਮ੍ਰਿਤਸਰ-450 ਦਾ ਸੰਦੇਸ਼ ਪਹੁੰਚਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆ ਭਰ ’ਚ ਵੱਸਦਾ ਪੰਜਾਬੀ ਅਤੇ ਸਿੱਖ ਭਾਈਚਾਰਾ ਅੰਮ੍ਰਿਤਸਰ-450 ਦਾ ਅਹਿਮ ਹਿੱਸਾ ਬਣ ਸਕਦਾ ਹੈ।
ਉਪ-ਕੁਲਪਤੀ ਨੇ ਕਿਹਾ ਕਿ ਅੰਮ੍ਰਿਤਸਰ ਸਿਰਫ਼ ਇੱਥੇ ਵੱਸਣ ਵਾਲੇ ਲੋਕਾਂ ਦਾ ਸ਼ਹਿਰ ਨਹੀਂ, ਸਗੋਂ ਇਸ ਦੀ ਅਧਿਆਤਮਕ ਅਤੇ ਸੱਭਿਆਚਾਰਕ ਵਿਰਾਸਤ ਦੀ ਗੂੰਜ ਪੂਰੀ ਦੁਨੀਆ ’ਚ ਸੁਣਾਈ ਦਿੰਦੀ ਹੈ। ਅੰਮ੍ਰਿਤਸਰ-450 ਰਾਹੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ਼ਹਿਰ ਦੀ ਵਿਲੱਖਣ ਵਿਰਾਸਤ ਨੂੰ ਖੋਜ, ਸੰਵਾਦ, ਸੇਵਾ ਅਤੇ ‘ਸਰਬੱਤ ਦਾ ਭਲਾ’ ਦੀ ਭਾਵਨਾ ਨਾਲ ਜੋੜਦਿਆਂ ਭਵਿੱਖਮੁਖੀ ਦ੍ਰਿਸ਼ਟੀ ਪੇਸ਼ ਕਰਨ ਲਈ ਯਤਨਸ਼ੀਲ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਕੌਮਾਂਤਰੀ ਮੁਲਾਕਾਤਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਸ਼ਵ ਪੱਧਰ ’ਤੇ ਪਛਾਣ ਹੋਰ ਮਜ਼ਬੂਤ ਹੋਵੇਗੀ ਅਤੇ ਸਾਲ ਭਰ ਚੱਲਣ ਵਾਲੀ ਅੰਮ੍ਰਿਤਸਰ-450 ਮੁਹਿੰਮ ਨਾਲ ਦੁਨੀਆ ਭਰ ਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਦੀ ਭਾਗੀਦਾਰੀ ਵੀ ਵਧੇਗੀ।

 

Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ’ਤੇ ਸਚਿਨ ਪਾਇਲਟ ਨੂੰ ਧਾਲੀਵਾਲ ਦਾ ਕਰਾਰਾ ਜਵਾਬ, ਪਹਿਲਾਂ ਰਾਜਾ ਵੜਿੰਗ ਦੇ ਘਰ ਦਾ ਘਿਰ... ਅਗਲੀ ਖ਼ਬਰ ਬ੍ਰਿਕਸ ਸੰਮੇਲਨ 2026 ਵਿਚ ਹਿੱਸਾ ਲੈਣ ਤੋਂ ਬਾਅਦ ਰਵਾਨਾ ਹੋਏ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ
Ad Position 24