ਚੋਗਾਵਾਂ/ਅੰਮ੍ਰਿਤਸਰ, 13 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਪਿੰਡ ਭੱਗੂਪੁਰ ਛੰਨਾ ਵਿਖੇ ਬੀਤੇ ਦਿਨੀਂ ਹੋਏ ਮੰਦਭਾਗੇ ਗੋਲੀ ਕਾਂਡ ਦਾ ਜਾਇਜ਼ਾ ਲੈਣ ਲਈ 'ਆਪ' ਦੀ ਹਲਕਾ ਇੰਚਾਰਜ ਸੋਨੀਆ ਮਾਨ ਵਿਸ਼ੇਸ਼ ਤੌਰ 'ਤੇ ਸਾਬਕਾ ਸਰਪੰਚ ਲਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ। ਇਸ ਦੌਰਾਨ ਸੋਨੀਆ ਮਾਨ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।ਪਰਿਵਾਰ ਨਾਲ ਗੱਲਬਾਤ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਪ੍ਰਸ਼ਾਸਨ ਅਤੇ ਉੱਚ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਸੰਵੇਦਨਸ਼ੀਲ ਮਾਮਲੇ ਦੀ ਬਿਨਾਂ ਕਿਸੇ ਪੱਖਪਾਤ ਤੋਂ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਪਰਿਵਾਰ ਨੂੰ ਪੂਰਨ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਹਰ ਹਾਲ ਵਿੱਚ ਇਨਸਾਫ਼ ਦਿਵਾਇਆ ਜਾਵੇਗਾ।ਇਸ ਦੇ ਨਾਲ ਹੀ ਸੋਨੀਆ ਮਾਨ ਨੇ ਇਸ ਘਟਨਾ ਦੌਰਾਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਰਵਿੰਦਰ ਸਿੰਘ ਦਾ ਹਾਲ-ਚਾਲ ਵੀ ਜਾਣਿਆ। ਉਨ੍ਹਾਂ ਨੇ ਹਸਪਤਾਲ ਪ੍ਰਸ਼ਾਸਨ ਅਤੇ ਡਾਕਟਰਾਂ ਨਾਲ ਤਾਲਮੇਲ ਕਰਕੇ ਹਰਵਿੰਦਰ ਸਿੰਘ ਦੇ ਚੱਲ ਰਹੇ ਇਲਾਜ ਸੰਬੰਧੀ ਵਿਸਥਾਰਤ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ।
ਤਾਜ਼ਾ ਖ਼ਬਰਾਂ
Free
ਭੱਗੂਪੁਰ ਛੰਨਾ ਗੋਲੀ ਕਾਂਡ: ਪੀੜਤ ਪਰਿਵਾਰ ਨੂੰ ਮਿਲੀ 'ਆਪ' ਦੀ ਹਲਕਾ ਇੰਚਾਰਜ ਸੋਨੀਆ ਮਾਨ, ਨਿਰਪੱਖ ਜਾਂਚ ਦੀ ਕੀਤੀ ਮੰਗ
ਚੋਗਾਵਾਂ/ਅੰਮ੍ਰਿਤਸਰ, 13 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਪਿੰਡ ਭੱਗੂਪੁਰ ਛੰਨਾ ਵਿਖੇ ਬੀਤੇ ਦਿਨੀਂ ਹੋਏ ਮੰਦਭਾਗੇ ਗੋਲੀ ਕਾਂਡ ਦਾ ਜਾਇਜ਼ਾ ਲੈਣ ਲਈ 'ਆਪ' ਦੀ ਹਲਕਾ...
ਅਜੀਤ ਡੈਸਕ
13-09-2026