ਸ੍ਰੀ ਮੁਕਤਸਰ ਸਾਹਿਬ, 13 ਸਤੰਬਰ- ਲੰਬੀ ਹਲਕੇ ਦੇ ਪਿੰਡ ਬੋਦੀ ਵਾਲਾ ਖੜਕ ਸਿੰਘ ਵਿਖੇ ‘ਆਪ’ ਦਾ ਪਰਿਵਾਰ ਹੋਰ ਮਜ਼ਬੂਤ ਹੋਇਆ। ਸ਼੍ਰੋਮਣੀ ਅਕਾਲੀ ਦਲ (ਬ) ਨੂੰ ਛੱਡ ਕੇ 40 ਪਰਿਵਾਰਾਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ।
ਨਵੇਂ ਸਾਥੀਆਂ ਦਾ ਦਿਲੋਂ ਸਵਾਗਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਹਰ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਖੁੱਡੀਆਂ ਨੇ ਕਿਹਾ ਕਿ ਸਿਆਸਤ ਨਹੀਂ, ਲੋਕਾਂ ਦੇ ਮਸਲਿਆਂ ਦਾ ਹੱਲ ਅਤੇ ਪੰਜਾਬ ਦੀ ਤਰੱਕੀ ਇਹੀ ਸਾਡੀ ਪਹਿਲ ਹੈ।