13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਧਿਆਪਕਾਂ, ਮੁਲਾਜ਼ਮਾਂ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਵਿਚ ਸੁਰਜੀਤ ਸਿੰਘ ਮੋਹਾਲੀ ਦੇ ਹੱਕ ਵਿਚ ਵੋਟ ਦੇਣ ਦਾ ਕੀਤਾ ਫੈਸਲਾ

ਸੰਗਰੂਰ, 13 ਸਤੰਬਰ (ਧੀਰਜ ਪਸੋਰੀਆ)- ਅਧਿਆਪਕਾਂ ਅਤੇ ਮੁਲਾਜ਼ਮਾ ਦੀ ਹੋਈ ਮੀਟਿੰਗ ਵਿਚ ਫੈਸਲਾ ਕੀਤਾ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਸੰਗਰੂਰ, 13 ਸਤੰਬਰ (ਧੀਰਜ ਪਸੋਰੀਆ)- ਅਧਿਆਪਕਾਂ ਅਤੇ ਮੁਲਾਜ਼ਮਾ ਦੀ ਹੋਈ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 20 ਸਤੰਬਰ ਨੂੰ ਪੰਜਾਬ ਯੂਨੀਵਰਸਿਟੀ ਦੀਆਂ ਹੋ ਰਹੀਆਂ ਚੋਣਾਂ ਵਿਚ ਤਜ਼ਰਬੇਕਾਰ, ਮਿਹਨਤੀ ਅਤੇ ਲੋਕਾਂ ਦੇ ਹੱਕਾਂ ਲਈ ਲੜਨ ਵਾਲੇ ਸੁਰਜੀਤ ਸਿੰਘ ਮੁਹਾਲੀ ਦੇ ਹੱਕ ਵਿਚ ਵੋਟ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਪੰਜਾਬ ਯੂਨੀਵਰਸਿਟੀ ਦੀਆਂ 15 ਗ੍ਰੈਜੂਏਟ ਹਲਕਿਆ ਦੀ ਚੋਣ ਲਈ ਅਧਿਆਪਕਾਂ ਅਤੇ ਮੁਲਾਜ਼ਮਾਂ ਨੇ ਸੁਰਜੀਤ ਸਿੰਘ ਮੁਹਾਲੀ ਨੂੰ ਉਮੀਦਵਾਰ ਬਣਾਇਆ ਹੈ।

ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਦੇਵੀ ਦਿਆਲ, ਜਤਿੰਦਰ ਜੋਤੀ, ਬਾਰਾ ਸਿੰਘ, ਸਰੇਸ਼ ਕਾਂਸਲ ਅਤੇ ਰਾਮ ਸਿੰਘ ਨੇ ਕਿਹਾ ਕਿ ਦਿਨ ਪ੍ਰਤੀ ਦਿਨ ਕੇਂਦਰੀਕਿਰਤ ਕੀਤੇ ਜਾ ਰਹੇ ਵਿਦਿਅਕ ਅਦਾਰਿਆਂ ਦੀ ਨਿਰਪੱਖ, ਸਮਾਜਵਾਦੀ ਅਤੇ ਲੋਕਤੰਤਰਿਕ ਪਹਿਚਾਣ ਬਣਾਈ ਰੱਖਣ ਲਈ ਯੂਨੀਵਰਸਿਟੀ ਵਿਚ ਸੁਰਜੀਤ ਸਿੰਘ ਮੁਹਾਲੀ ਵਰਗੇ ਪ੍ਰਤੀਨਿਧਾਂ ਦਾ ਸੈਨੇਟ ਵਿਚ ਪਹੁੰਚਣਾ ਜ਼ਰੂਰੀ ਹੈ, ਜਿਨ੍ਹਾਂ ਆਪਣੀ ਸਾਰੀ ਜ਼ਿੰਦਗੀ ਲੋਕ ਘੋਲਾਂ ਨੂੰ ਸਮਰਪਿਤ ਕੀਤੀ ਹੈ। ਜੇਕਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਵਿਦਿਆਰਥੀਆਂ ਦੇ ਹੱਕਾਂ ਵਿਚ ਖੜਨ ਵਾਲੇ ਵਿਅਕਤੀ ਸੈਨਟ ਵਿਚ ਨਾ ਪਹੁੰਚੇ ਤਾਂ ਬਹੁਤ ਜਲਦ ਦੇਸ਼ ਦੀਆਂ ਯੂਨੀਵਰਸਿਟੀ ਜਿਹੀਆਂ ਵੱਡੀਆਂ ਸੰਸਥਾਵਾਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਚੱਲੀਆਂ ਜਾਣਗੀਆਂ ਅਤੇ ਸਿੱਖਿਆ ਬਹੁਤ ਮਹਿੰਗੀ ਹੋ ਜਾਵੇਗੀ।

ਇਸ ਮੌਕੇ ਜਗਤਾਰ ਸਿੰਘ, ਰਵਨੀਕ ਸਿੰਘ ਰਜੀਵ ਕੁਮਾਰ, ਰੁਪਿੰਦਰ ਸ਼ਰਮਾ, ਦਿਨੇਸ਼ ਕੁਮਾਰ, ਕੁਲਬੀਰ ਸਿੰਘ, ਰਜਿੰਦਰ ਕੁਮਾਰ, ਸੁਖਜਿੰਦਰ ਸਿੰਘ ਜਟਾਣਾ, ਨਰਿੰਦਰ ਕੁਮਾਰ, ਪਰਮਜੀਤ ਕੌਸ਼ਲ, ਸੰਦੀਪ ਕੁਮਾਰ, ਭਾਰਤ ਰਤਨ ਜੋਸ਼ੀ,  ਲਖਵੀਰ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਸੁਨਾਮ ਨੇੜਲੇ ਪਿੰਡ ਜਖੇਪਲ ਵਿਚ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੱਟੜ ਸਮਰਥਕ ਸੁਦਾਗਰ ਸਿੰਘ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ
Ad Position 24