13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੁਨਾਮ ਨੇੜਲੇ ਪਿੰਡ ਜਖੇਪਲ ਵਿਚ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ

ਸੁਨਾਮ ਊਧਮ ਸਿੰਘ ਵਾਲਾ/ਜਖੇਪਲ, 13 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਮੇਜਰ ਸਿੰਘ ਸਿੱਧੂ)- ਨੇੜਲੇ ਪਿੰਡ ਹੰਬਲਵਾਸ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਸੁਨਾਮ ਊਧਮ ਸਿੰਘ ਵਾਲਾ/ਜਖੇਪਲ, 13 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਮੇਜਰ ਸਿੰਘ ਸਿੱਧੂ)- ਨੇੜਲੇ ਪਿੰਡ ਹੰਬਲਵਾਸ ਜਖੇਪਲ ਦੇ ਇਕ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰ ਦੇਣ ਦੀ ਖ਼ਬਰ ਹੈ। ਪੁਲਿਸ ਥਾਣਾ ਚੀਮਾ ਦੇ ਐਸ. ਐਚ. ਓ. ਇੰਸਪੈਕਟਰ ਯੁਗੇਸ਼ ਕੁਮਾਰ ਨੇ ਦੱਸਿਆ ਕਿ ਚੀਮਾ ਪੁਲਿਸ ਨੂੰ ਅੱਜ ਸਵੇਰੇ ਇਤਲਾਹ ਮਿਲੀ ਸੀ ਕਿ ਜਖੇਪਲ ਤੋਂ ਪਿੰਡ ਕੋਟੜਾ ਅਮਰੂ ਜਾਣ ਵਾਲੀ ਸੜਕ ਤੇ ਬਣੇ ਸਰਹੰਦ ਚੋਅ ਦੇ ਪੁਲ ਨੇੜੇ ਪਟੜੀ ਤੇ ਇਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਹੋਈ ਲਾਸ਼ ਪਈ ਹੈ।

ਉਨ੍ਹਾਂ ਕਿਹਾ ਕਿ ਜਿਸ ਦੀ ਪਛਾਣ ਲਖਵਿੰਦਰ ਸਿੰਘ ਉਰਫ ਲੱਖਾ (30) ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਹੰਬਲਵਾਸ ਜਖੇਪਲ ਵਜੋਂ ਹੋਈ। ਜਿਸ ਦੀ ਗਰਦਨ ਅਤੇ ਚਿਹਰੇ ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਦੀ ਮੌਰਚਰੀ ਵਿਚ ਰਖਵਾਕੇ ਜਾਂਚ ਪੜ੍ਹਤਾਲ ਸ਼ੁਰੂ ਕਰ ਦਿੱਤੀ ਗਈ।

ਇੰਸਪੈਕਟਰ ਯੁਗੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਪੁਲਿਸ ਦੀ ਪਕੜ ਵਿਚ ਹੋਣਗੇ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਸੈਨਾ ਦੇ ਸ਼ਹੀਦ ਹੋਏ ਲਵਪ੍ਰੀਤ ਸਿੰਘ ਦੇ ਪਰਿਵਾਰ ਦੀ ਸਰਕਾਰ ਅਤੇ ਪ੍ਰਸ਼ਾਸ਼ਨ ਵਲੋਂ ਨਹੀਂ ਲਈ ਗਈ ਸਾਰ ਅਗਲੀ ਖ਼ਬਰ ਅਧਿਆਪਕਾਂ, ਮੁਲਾਜ਼ਮਾਂ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਵਿਚ ਸੁਰਜੀਤ ਸਿੰਘ ਮੋਹਾਲੀ ਦੇ ਹੱਕ ਵਿਚ ਵੋਟ ਦੇਣ ਦ...
Ad Position 24