13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਭਾਰਤੀ ਸੈਨਾ ਦੇ ਸ਼ਹੀਦ ਹੋਏ ਲਵਪ੍ਰੀਤ ਸਿੰਘ ਦੇ ਪਰਿਵਾਰ ਦੀ ਸਰਕਾਰ ਅਤੇ ਪ੍ਰਸ਼ਾਸ਼ਨ ਵਲੋਂ ਨਹੀਂ ਲਈ ਗਈ ਸਾਰ

ਰਾਮਾ ਮੰਡੀ (ਬਠਿੰਡਾ), 13 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਬੰਗੀ ਰੁਲਦੂ ਦਾ ਨੌਜਵਾਨ ਲਵਪ੍ਰੀਤ ਸਿੰਘ (19013930 L) ਪੁੱਤਰ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਰਾਮਾ ਮੰਡੀ (ਬਠਿੰਡਾ), 13 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਬੰਗੀ ਰੁਲਦੂ ਦਾ ਨੌਜਵਾਨ ਲਵਪ੍ਰੀਤ ਸਿੰਘ (19013930 L) ਪੁੱਤਰ ਜਸਵਿੰਦਰ ਸਿੰਘ ਭਾਰਤੀ ਸੈਨਾ ਦੀ 3 ਸਿੱਖ ਰੈਜੀਮੈਂਟ ਵਿਚ 2019 ਤੋਂ ਬਤੌਰ ਸਿਪਾਹੀ ਸੇਵਾ ਨਿਭਾ ਰਿਹਾ ਸੀ। ਪਿਛਲੇ ਦਿਨੀਂ ਉਕਤ ਨੌਜਵਾਨ ਦੇ ਡਿਊਟੀ ਦੌਰਾਨ ਸ਼ਹੀਦ ਹੋਣ ਕਾਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਮਾਪਿਆਂ ਦਾ ਇਕਲੌਤਾ ਪੁੱਤਰ ਲਵਪ੍ਰੀਤ ਸਿੰਘ ਨਿਮਨ ਕਿਸਾਨੀ ਪਰਿਵਾਰ ਨਾਲ਼ ਸਬੰਧਤ ਹੋਣ ਕਾਰਨ ਪਰਿਵਾਰ ਲਈ ਆਰਥਿਕ ਤੌਰ 'ਤੇ ਸਹਾਰਾ ਸੀ। ਸ਼ਹੀਦ ਦੇ ਪਰਿਵਾਰ ਨਾਲ਼  ਹਜ਼ਾਰਾਂ ਦੀ ਗਿਣਤੀ ਵਿਚ ਪਿੰਡ ਵਾਸੀਆਂ, ਇਲਾਕਾ ਨਿਵਾਸੀਆਂ ਅਤੇ ਦੇਸ਼ -ਵਿਦੇਸ਼ 'ਚ ਵਸਦੇ ਲੋਕਾਂ ਨੇ ਦੁੱਖ ਸਾਂਝਾ ਕੀਤਾ ਪਰ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਗੱਲ ਦਾ ਭਾਰੀ ਰੋਸ ਹੈ ਕਿ ਅਜੇ ਤੱਕ ਮੌਜੂਦਾ ਸੱਤਾਧਾਰੀ ਦਲ ਦਾ ਵਿਧਾਇਕ/ ਮੰਤਰੀ ਅਤੇ ਪ੍ਰਸ਼ਾਸਨ ਵਲੋਂ ਕੋਈ ਆਹਲਾ ਅਧਿਕਾਰੀ ਪਰਿਵਾਰ ਨਾਲ਼ ਦੁੱਖ ਸਾਂਝਾ ਕਰਨ ਲਈ ਨਹੀਂ ਪੁੱਜਿਆ ਅਤੇ ਸਰਕਾਰ /ਪ੍ਰਸ਼ਾਸ਼ਨ ਵਲੋਂ ਪੰਜਾਬ ਸਰਕਾਰ ਦੀ ਰਿਵਾਇਤ/ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਦੀ ਮਦਦ /ਸਨਮਾਨ ਲਈ ਕੋਈ ਪਹਿਲਕਦਮੀ ਨਹੀਂ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਮਣਿਮਹੇਸ਼ ਯਾਤਰਾ ’ਤੇ ਨਿਕਲੇ ਪਠਾਨਕੋਟ ਦੇ ਦੋ ਨੌਜਵਾਨਾਂ ਦੀ ਦਰਦਨਾਕ ਹਾਦਸੇ ’ਚ ਮੌਤ ਅਗਲੀ ਖ਼ਬਰ ਸੁਨਾਮ ਨੇੜਲੇ ਪਿੰਡ ਜਖੇਪਲ ਵਿਚ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ
Ad Position 24